ਪਰਾਲੀ ਨਾ ਸਾੜਨ ਵਾਲੇ ਕਿਸਾਨ ਨੂੰ ਮੁਆਵਜ਼ਾ ਅਤੇ ਪਲਾਸਟਿਕ ਦੇ ਬਦਲੇ ਗੁੜ ਦੇਵੇਗੀ ਇਸ ਪਿੰਡ ਦੀ ਪੰਚਾਇਤ

Friday, Oct 30, 2020 - 06:36 PM (IST)

ਮੋਗਾ (ਬਿਊਰੋ) - ਪਰਾਲੀ ਸਾੜਨ ਦੇ ਕਾਰਨ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰ ਵਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਸ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਵੀ ਪਰਾਲੀ ਸਾੜਨ ਤੋਂ ਗੁਰੇਜ਼ ਕਰ ਰਹੇ ਹਨ, ਜਿਸ ਕਰਕੇ ਉਹ ਇਸ ਨੂੰ ਖ਼ੇਤਾ ਵਿਚ ਵੀ ਵਾਹ ਰਹੇ ਹਨ। ਅਜਿਹਾ ਕਰਨ ਨਾਲ ਬਹੁਤ ਸਾਰੇ ਕਿਸਾਨਾਂ ਨੂੰ ਫ਼ਾਇਦਾ ਹੋ ਰਿਹਾ ਹੈ। ਇਸ ਕੰਮ ਵਿਚ ਸਭ ਤੋਂ ਵੱਧ ਅਹਿਮ ਯੋਗਦਾਨ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ ਦੀ ਗ੍ਰਾਮ ਪੰਚਾਇਤ ਪਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ- ਗੁੱਸੇ ਅਤੇ ਸ਼ੱਕੀ ਸੁਭਾਅ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ ਹੋਰ ਵੀ ਖਾਸ ਗੱਲਾਂ

ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੋ ਵਾਰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਹੋ ਚੁੱਕੀ ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ ਦੀ ਗ੍ਰਾਮ ਪੰਚਾਇਤ ਵਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਕ ਹੋਰ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ। ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ ਦੀ ਗ੍ਰਾਮ ਪੰਚਾਇਤ ਨੇ ਐਲਾਨ ਕੀਤਾ ਹੈ ਕਿ ਜਿਹੜਾ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨਹੀਂ ਸਾੜੇਗਾ, ਉਸ ਨੂੰ ਪੰਚਾਇਤ ਵਲੋਂ ਮੁਆਵਜ਼ਾ ਦਿੱਤਾ ਜਾਵੇਗਾ। ਪੰਚਾਇਤ ਦੇ ਇਸ ਫ਼ੈਸਲੇ ਤੋਂ ਸਾਰੇ ਕਿਸਾਨ ਬਹੁਤ ਖ਼ੁਸ਼ ਹਨ। ਪੰਚਾਇਤ ਵਲੋਂ ਲਏ ਗਏ ਇਸ ਫ਼ੈਸਲੇ ਦੀ ਚਾਰੇ ਪਾਸੇ ਤਾਰੀਫ਼ ਹੋ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ- ਨਸ਼ੇ ਵਾਂਗ ਮੋਬਾਇਲ ਫ਼ੋਨ ਤੇ ਇੰਟਰਨੈੱਟ ਦੇ ਆਦੀ ਹੋ ਚੁੱਕੇ ਹਨ ਅਜੌਕੇ ਸਮੇਂ ਦੇ ਸਾਰੇ ਲੋਕ

ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਨੌਜਵਾਨ ਸਰਪੰਚ ਪ੍ਰੀਤਇੰਦਰਪਾਲ ਸਿੰਘ ਮਿੰਟੂ ਨੇ ਦੱਸਿਆ ਕਿ ਰਣਸੀਂਹ ਕਲਾਂ ਦੇਸ਼ ਦਾ ਪਹਿਲਾ ਅਜਿਹਾ ਪਿੰਡ ਹੋਵੇਗਾ ਜੋ ਆਪਣੇ ਪਿੰਡ ਨੂੰ ਪਲਾਸਟਿਕ ਮੁਕਤ ਕਰਕੇ ਸਵੱਛ ਪਿੰਡ ਬਣਾਏਗਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਨਸ਼ਟ ਕਰਨਗੇ, ਉਨ੍ਹਾਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਪਿੰਡ ਦੀ ਪੰਚਾਇਤ ਨੇ ਪਿੰਡ ਵਾਸੀਆਂ ਨੂੰ ਕਣਕ, ਚਾਵਲ ਅਤੇ ਹੋਰ ਰਸੋਈ ਦੀਆਂ ਵਸਤਾਂ ਦੇਣ ਦਾ ਵੀ ਫੈਸਲਾ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ- Beauty Tips : ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਤਰੀਕਿਆਂ ਨਾਲ ਕਰੋ ਮੁੜ ਤੋਂ ‘ਕਾਲਾ’

ਦੱਸ ਦੇਈਏ ਕਿ ਪਲਾਸਟਿਕ ਦੇਣ ਦੇ ਬਦਲੇ ਖੰਡ ਦੇਣ ਵਾਲੀ ਇਸ ਪੰਚਾਇਤ ਨੇ ਖੰਡ ਦੇ ਨਾਲ-ਨਾਲ ਗੁੜ ਵੀ ਦੇਣ ਦਾ ਵੱਖਰਾ ਉਪਰਾਲਾ ਸ਼ੁਰੂ ਕੀਤਾ ਹੈ। ਪੰਚਾਇਤ ਨੇ ਪਿੰਡ ਦੇ ਲੋਕਾਂ ਸਾਹਮਣੇ ਇਹ ਸ਼ਰਤ ਰੱਖੀ ਕਿ ਕੀ ਤੁਸੀਂ ਆਪਣੇ ਘਰ ਵਿਚ ਵਾਧੂ ਕਚਰੇ ਦੇ ਤੌਰ ’ਤੇ ਰੱਖਿਆ ਪਲਾਸਟਿਕ ਸਾਡੇ ਕੋਲ ਲੈ ਕੇ ਆਓ ਅਤੇ ਅਸੀਂ ਤੁਹਾਨੂੰ ਉਸ ਦੇ ਬਦਲੇ ਬਰਾਬਰ ਗੁੜ ਦੇਵਾਂਗੇ।  

2012 ਤੋਂ ਮਸ਼ਰੂਮ ਦੀ ਖੇਤੀ ਕਰ ਰਿਹਾ 27 ਸਾਲਾਂ ਨੌਜਵਾਨ ਕਿਸਾਨ ਅੱਜ ਬਣਿਆ 'ਮਸ਼ਰੂਮ ਕਿੰਗ' (ਵੀਡੀਓ)


rajwinder kaur

Content Editor

Related News