8 ਸਾਲ ਤੋਂ ਪਰਾਲੀ ਸਾੜੇ ਬਿਨਾ ਖੇਤੀ ਕਰ ਰਿਹੈ ਅਗਾਂਹਵਧੂ ਕਿਸਾਨ ਤੇ ਸਰਪੰਚ ‘ਜਸਪਾਲ ਸਿੰਘ’

Wednesday, Oct 14, 2020 - 11:34 AM (IST)

8 ਸਾਲ ਤੋਂ ਪਰਾਲੀ ਸਾੜੇ ਬਿਨਾ ਖੇਤੀ ਕਰ ਰਿਹੈ ਅਗਾਂਹਵਧੂ ਕਿਸਾਨ ਤੇ ਸਰਪੰਚ ‘ਜਸਪਾਲ ਸਿੰਘ’

ਸੁਲਤਾਨਪੁਰ ਲੋਧੀ (ਧੀਰ) - ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਅੱਜ ਜਿਥੇ ਵੱਡੀ ਚੁਣੌਤੀ ਬਣੀ ਹੋਈ ਹੋਈ ਹੈ, ਉਥੇ ਹੀ ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ’ਚ ਵੱਧ ਹੋ ਰਿਹਾ, ਉਥੇ ਹੀ ਮਨੁੱਖੀ ਸਰੀਰ ਨੂੰ ਵੀ ਕਈ ਬੀਮਾਰੀਆਂ ਲੱਗ ਸਕਦੀਆਂ ਹਨ। ਇਸੇ ਲਈ ਪਿੰਡ ਫੱਤੋਵਾਲ ਦਾ ਸਰਪੰਚ ਤੇ ਅਗਾਂਹਵਧੂ ਕਿਸਾਨ ਜਸਪਾਲ ਸਿੰਘ ਠੇਕੇਦਾਰ ਜਿੱਥੇ ਖੁਦ 8 ਸਾਲਾਂ ਤੋਂ ਬਿਨ੍ਹਾਂ ਪਰਾਲੀ ਸਾੜੇ ਕਣਕ ਦੀ ਬੀਜਾਈ ਕਰ ਰਿਹਾ ਹੈ। ਉਹ ਹੋਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - ਮੰਗਲਵਾਰ ਨੂੰ ਕਰੋ ਇਹ ਖਾਸ ਉਪਾਅ, ਹਮੇਸ਼ਾ ਲਈ ਖੁੱਲ੍ਹ ਜਾਵੇਗੀ ਤੁਹਾਡੀ ਕਿਸਮਤ

ਕਿਸਾਨ ਜਸਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਸਨੇ ਨਾੜ ਤੇ ਪਰਾਲੀ ਨੂੰ ਅੱਗ ਲਾਉਣ ਤੋਂ ਬਗੈਰ ਫਸਲ ਦੀ ਬਿਜਾਈ ਸ਼ੁਰੂ ਕੀਤੀ ਹੈ, ਉਸਦੀ ਫਸਲ ਦਾ ਝਾੜ ਦੂਸਰੀ ਫਸਲ ਨਾਲੋਂ ਵੱਧ ਨਿਕਲਦਾ ਹੈ। ਇਸ ਨਾਲ ਫਸਲ ਨੂੰ ਕੋਈ ਬੀਮਾਰੀ ਵੀ ਨਹੀਂ ਲੱਗਦੀ। ਉਸ ਨੇ ਕਿਹਾ ਕਿ ਪਹਿਲਾਂ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਾ ਹੋਣ ਕਾਰਨ ਮੁਸ਼ਕਲ ਹੋਈ ਪਰ ਖੇਤੀਬਾੜੀ ਵਿਭਾਗ ਵਲੋਂ ਸਮੇਂ-ਸਮੇਂ ’ਤੇ ਨਵੀਂਆਂ ਤਕਨੀਕਾਂ ਅਤੇ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦੇਣ ’ਤੇ ਉਸ ਨੂੰ ਸਭ ਪਤਾ ਲੱਗ ਗਿਆ।

ਪੜ੍ਹੋ ਇਹ ਵੀ ਖਬਰ - ਫ਼ਸਲੀ ਚੱਕਰ ’ਚ ਬਦਲਾਅ ਲਿਆ ਕੇ ਹੋਰਨਾਂ ਕਿਸਾਨਾਂ ਲਈ ਰਾਹ ਦਿਸੇਰਾ ਬਣਿਆ ‘ਦਲਜੀਤ ਸਿੰਘ’

ਬੀਤੇ ਸਾਲ ਸੁਪਰ ਸੀਡਰ ਅਤੇ ਹੁਟ-ਹੈਪੀ ਸੀਡਰ ਨਾਲ ਕਰਾਂਗਾ ਬੀਜਾਈ
ਸਰਪੰਚ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਸਾਲ ਉਹ ਸੁਪਰ ਸੀਡਰ ਅਤੇ ਹੁਟ-ਹੈਪੀ ਸੀਡਰ ਨਾਲ ਕਣਕ ਦੀ ਬੀਜਾਈ ਕਰੇਗਾ। ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਰਹਿੰਦ-ਖੂੰਹਦ ਨੂੰ ਖੇਤੀ ਦੇ ਵੱਖ-ਵੱਖ ਸੰਦਾ ਦੀ ਸਹਾਇਤਾ ਨਾਲ ਖੇਤੀ ’ਚ ਹੀ ਵਹਾ ਕੇ ਕਣਕ ਦੀ ਬੀਜਾਈ ਕਰੇਗਾ। ਉਸ ਨੇ ਦੱਸਿਆ ਕਿ ਉਹ ਅੱਗੇ ਤੋਂ ਵੀ ਪਰਾਲੀ ਨੂੰ ਅੱਗ ਨਹੀਂ ਲਗਾਏਗਾ। 

ਪੜ੍ਹੋ ਇਹ ਵੀ ਖਬਰ - Navratri 2020: ਨਰਾਤਿਆਂ ’ਚ ਭੁੱਲ ਕੇ ਵੀ ਨਾ ਕਰੋ ਇਹ ਕੰਮ, ਹੋ ਸਕਦਾ ਹੈ ਨੁਕਸਾਨ

ਖੇਤੀਬਾਡ਼ੀ ਵਿਭਾਗ ਦੇ ਪ੍ਰਮੁੱਖ ਡਾ. ਜਸਬੀਰ ਸਿੰਘ ਖਿੰਡਾ, ਵਿਸਥਾਰ ਅਫਸਰ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਖੇਤੀਬਾਡ਼ੀ ਵਿਭਾਗ ਵੱਲੋਂ ਚਲਾਈ ਜਾਗਰੂਕ ਸਕੀਮ ਤੇ ਅਪੀਲਾਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾਵਾਂ ’ਚ ਕਾਫੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਕਿਸਾਨ ਖੁਦ ਹੀ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾਡ਼ਨ ਦੀਆਂ ਅਪੀਲਾਂ ਕਰ ਰਹੇ ਹਨ।

ਪੜ੍ਹੋ ਇਹ ਵੀ ਖਬਰ - Beauty Tips: ਇਨ੍ਹਾਂ ਗਲਤੀਆਂ ਦੇ ਕਾਰਨ ਝੜਨੇ ਸ਼ੁਰੂ ਹੋ ਜਾਂਦੇ ਹਨ ਤੁਹਾਡੇ ‘ਵਾਲ’


author

rajwinder kaur

Content Editor

Related News