ਰਸੀਲੀ ਸਟ੍ਰਾਬੇਰੀ ਦੀ ਖੇਤੀ ਕਰ ਚੰਗੀ ਆਮਦਨ ਕਮਾ ਰਿਹਾ ਗੁਰਦਾਸਪੁਰ ਜ਼ਿਲ੍ਹੇ ਦਾ ਇਹ ਕਿਸਾਨ (ਵੀਡੀਓ)

Wednesday, Apr 14, 2021 - 06:54 PM (IST)

ਗੁਰਦਾਸਪੁਰ (ਗੁਰਪ੍ਰੀਤ) - ਪੰਜਾਬ ਦਾ ਕਿਸਾਨ ਮੁਖ ਤੌਰ ’ਤੇ ਰਵਾਇਤੀ ਫ਼ਸਲਾਂ ’ਤੇ ਨਿਰਭਰ ਹੈ। ਪੰਜਾਬ ਦੇ ਬਹੁਤ ਸਾਰੇ ਕਿਸਾਨ ਅਜਿਹੇ ਹਨ, ਜੋ ਰਵਾਇਤੀ ਫ਼ਸਲਾਂ ਦੇ ਚੱਕਰਾਂ ਵਿਚੋਂ ਬਾਹਰ ਨਿਕਲ ਕੇ ਕੁਝ ਵੱਖਰਾ ਕਰਨ ਦੇ ਕਈ ਉਪਰਾਲੇ ਕਰ ਰਹੇ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਵੱਡੇ ਘੁੰਮਣ ’ਚ ਰਹਿਣ ਵਾਲੇ ਇਕ ਕਿਸਾਨ ਨੇ ਸਟ੍ਰਾਬੇਰੀ ਦੀ ਖੇਤੀ ਕਰਕੇ ਮਿਸਾਲ ਕਾਇਮ ਕਰ ਦਿੱਤੀ ਹੈ। ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਸਟ੍ਰਾਬੇਰੀ ਦੀ ਖੇਤੀ ਕਰ ਰਿਹਾ ਹੈ, ਜਿਸ ਸਦਕਾ ਉਹ ਚੰਗੀ ਆਮਦਨ ਕਮਾ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

PunjabKesari

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਦੱਸਿਆ ਕਿ ਉਹ ਪਿੰਡ ਵੱਡੇ ਘੁੰਮਣ ਵਿਖੇ ਕਰੀਬ ਅੱਧਾ ਏਕੜ ਜ਼ਮੀਨ ’ਚ ਸਟ੍ਰਾਬੇਰੀ ਦੀ ਖੇਤੀ ਕਰ ਰਿਹਾ ਹੈ। ਸਟ੍ਰਾਬੇਰੀ ਦੀ ਖੇਤੀ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਬਹੁਤ ਸਾਰਿਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਿਸ ਸਦਕਾ ਅੱਜ ਉਹ ਚੰਗੀ ਆਮਦਨ ਕਮਾ ਰਿਹਾ ਹੈ।  ਸ਼ੇਰੇ ਪੰਜਾਬ ਨੇ ਦੱਸਿਆ ਕਿ 7 ਸਾਲ ਪਹਿਲਾਂ ਉਸ ਨੇ ਕੁਝ ਵੱਖਰਾ ਕਰਨ ਬਾਰੇ ਸੋਚਿਆ ਸੀ, ਜਿਸ ਸਬੰਧੀ ਉਸ ਨੇ ਇਕ ਪ੍ਰੋਫ਼ੈਸਰ ਕੋਲੋਂ ਇਸ ਦੀ ਜਾਣਕਾਰੀ ਹਾਸਿਲ ਕੀਤੀ ਅਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ। 

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

PunjabKesari

ਉਸ ਨੇ ਦੱਸਿਆ ਕਿ ਉਸ ਨੇ ਸਟ੍ਰਾਬੇਰੀ ਦੇ ਬੂਟੇ ਖ਼ਰੀਦ ਕੇ ਫ਼ਸਲ ਦੀ ਬੀਜਾਈ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਸਭ ਤੋਂ ਵੱਡੀ ਮੁਸ਼ਕਲ ਮੰਡੀਕਰਨ ਦੀ ਸੀ। ਸ਼ੁਰੂ-ਸ਼ੁਰੂ ’ਚ ਉਸ ਨੂੰ ਪਹਿਲਾਂ ਘਾਟਾ ਵੀ ਪਿਆ ਪਰ ਹੋਲੀ-ਹੋਲੀ ਉਸ ਨੇ ਖੁਦ ਮਿਹਨਤ ਕਰਨੀ ਸ਼ੁਰੂ ਕਰ ਦਿੱਤੀ, ਜਿਸ ਸਦਕਾ ਅੱਜ ਉਸ ਨੇ ਇਸ ਕੰਮ ’ਚ ਕਾਮਯਾਬੀ ਹਾਸਿਲ ਕੀਤੀ ਹੈ। ਉਸ ਨੇ ਦੱਸਿਆ ਕਿ ਉਹ ਹੁਣ ਖੁਦ ਖੇਤੀ ਕਰਦਾ ਹੈ ਅਤੇ ਪੈਕਿੰਗ ਕਰਕੇ ਖੁਦ ਹੀ ਇਸਦਾ ਮੰਡੀਕਰਨ ਵੀ ਕਰ ਰਿਹਾ ਹੈ, ਜਿਸ ਨਾਲ ਉਸ ਨੂੰ ਚੰਗਾ ਮੁਨਾਫ਼ਾ ਹੋ ਰਿਹਾ ਹੈ। 

ਪੜ੍ਹੋ ਇਹ ਵੀ ਖਬਰ ਦੁਖ਼ਦ ਖ਼ਬਰ : ਵਿਸਾਖੀ ’ਤੇ ਬਿਆਸ ਦਰਿਆ ’ਚ ਨਹਾਉਣ ਗਈਆਂ ਦੋ ਕੁੜੀਆਂ ਰੁੜ੍ਹੀਆਂ, ਇਕ ਦੀ ਮੌਤ, ਦੂਜੀ ਲਾਪਤਾ

PunjabKesari

ਪੰਜਾਬ ਸਿੰਘ ਨੇ ਕਿਹਾ ਕਿ ਸਰਕਾਰ ਕਿਸੇ ਵੀ ਪੱਖ ਤੋਂ ਕਿਸਾਨਾਂ ਦੀ ਕੋਈ ਮਦਦ ਨਹੀਂ ਕਰਦੀ। ਇਹੀ ਵਜ੍ਹਾ ਹੈ ਕਿ ਅੱਜ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਵਿਖੇ ਧਰਨੇ ਲਗਾ ਕੇ ਬੈਠੇ ਹੋਏ ਹਨ। ਇਸੇ ਲਈ ਸਾਰੇ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਚੱਕਰ ਵਿੱਚੋਂ ਨਿਕਲ ਕੇ ਅਲਗ-ਅਲਗ ਤਰ੍ਹਾਂ ਦੀ ਖੇਤੀ ਕਰਨ ਦੇ ਉਪਰਾਲੇ ਕਰਨੇ ਚਾਹੀਦੇ ਹਨ, ਜਿਸ ਸਦਕਾ ਕਿਸਾਨੀ ਲਾਹੇਵੰਦ ਸਿੱਧ ਹੋ ਸਕਦੀ ਹੈ।

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

PunjabKesari


author

rajwinder kaur

Content Editor

Related News