ਆਵਾਰਾ ਪਸ਼ੂ ਕਾਰਨ 22 ਸਾਲਾ ਨੌਜਵਾਨ ਦੀ ਮੌਤ

09/18/2019 4:32:43 PM

ਬਰਨਾਲਾ : ਬਰਨਾਲਾ ਦੇ ਪਿੰਡ ਧੂਰਕੋਟ ਦੇ ਰੇਸ਼ਮ ਸਿੰਘ (22) ਦੀ ਆਵਾਰਾ ਪਸ਼ੂ ਦੇ ਸਾਹਮਣੇ ਆਉਣ ਤੋਂ ਬਾਅਦ ਖੰਭੇ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਰੁੜੇਕੇ ਕਲਾਂ ਤੋਂ ਸਾਮਾਨ ਲੈ ਕੇ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ ਕਿ ਬਰਨਾਲਾ ਮਾਨਸਾ ਰੋਡ 'ਤੇ ਇਕ ਆਵਾਰਾ ਪਸ਼ੂ ਉਸ ਦੇ ਸਾਹਮਣੇ ਆ ਗਿਆ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਖੰਭੇ ਨਾਲ ਜਾ ਟਕਰਾਇਆ। 

ਖੰਭੇ ਨਾਲ ਟਕਰਵਾਉਣ ਕਾਰਨ ਗੰਭੀਰ ਜ਼ਖਮੀ ਹੋਏ ਰੇਸ਼ਮ ਸਿੰਘ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਣਯੋਗ ਹੈ ਕਿ ਆਵਾਰ ਪਸ਼ੂਆਂ ਕਾਰਨ ਆਏ ਦਿਨ ਕੀਮਤੀ ਜਾਨਾਂ ਜਾ ਰਹੀਆਂ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ।

Gurminder Singh

This news is Content Editor Gurminder Singh