ਆਵਾਰਾ ਪਸ਼ੂ ਦੀ ਲਪੇਟ ''ਚ ਆਉਣ ਨਾਲ 6 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

Sunday, Oct 20, 2019 - 06:17 PM (IST)

ਆਵਾਰਾ ਪਸ਼ੂ ਦੀ ਲਪੇਟ ''ਚ ਆਉਣ ਨਾਲ 6 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਗੁਰੂਹਰਸਹਾਏ (ਆਵਲਾ) - ਬੀਤੀ ਦੇਰ ਰਾਤ ਗੁਰੂਹਰਸਹਾਏ ਦੇ ਗੁੱਦਰ ਦਾਂਡੀ ਰੋਡ 'ਤੇ ਸਥਿਤ ਪਿੰਡ ਤਰੀਡੇ ਜਾ ਰਹੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਆਵਾਰਾ ਪਸ਼ੂ ਵਲੋਂ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਸਣੇ ਸੜਕ 'ਤੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਬੋਹੜ ਸਿੰਘ (45) ਵਜੋਂ ਹੋਈ ਹੈ, ਜੋ 5 ਕੁੜੀਆਂ ਅਤੇ 1 ਪੁੱਤਰ ਦਾ ਪਿਉ ਸੀ। ਉਕਤ ਵਿਅਕਤੀ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਭਰਦਾ ਸੀ। ਜ਼ਖਮੀ ਵਿਅਕਤੀ ਦੀ ਪਛਾਣ ਗਗਨ ਵਜੋਂ ਹੋਈ ਹੈ, ਜੋ ਗੁਰੂਹਰਸਹਾਏ ਦਾ ਰਹਿਣ ਵਾਲਾ ਹੈ। 

ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ। ਦੂਜੇ ਪਾਸੇ ਗਰੀਬ ਮ੍ਰਿਤਕ ਦੇ ਪਰਿਵਾਰ ਵਾਲਿਆਂ ਵਲੋਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਤਾਂਕਿ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ।


author

rajwinder kaur

Content Editor

Related News