ਆਵਾਰਾ ਕੁੱਤੇ ਨੇ ਬੱਚੇ ਨੂੰ ਕੀਤਾ ਜ਼ਖ਼ਮੀ
Thursday, Mar 01, 2018 - 10:22 AM (IST)

ਬਟਾਲਾ (ਸੈਂਡੀ) - ਆਵਾਰਾ ਕੁੱਤਿਆਂ ਦੀ ਭਰਮਾਰ ਇੰਨੀ ਵੱਧ ਚੁੱਕੀ ਹੈ ਕਿ ਆਏ ਦਿਨ ਕੋਈ ਨਾ ਕੋਈ ਵਿਅਕਤੀ ਅਤੇ ਬੱਚੇ ਇਨ੍ਹਾਂ ਦਾ ਸ਼ਿਕਾਰ ਹੋ ਰਹੇ ਹਨ। ਅਜਿਹਾ ਹੀ ਵਾਕਿਆ ਬੀਤੀ ਦੇਰ ਸ਼ਾਮ ਪਿੰਡ ਬੋਦੇ ਦੀ ਖੂਹੀ ਵਿਖੇ ਵਾਪਰਿਆ।
ਜਾਣਕਾਰੀ ਦਿੰਦਿਆਂ ਬੱਚੇ ਦੇ ਪਿਤਾ ਹਰਦੀਪ ਸਿੰਘ ਨੇ ਦੱਸਿਆ ਕਿ ਮੇਰਾ ਢਾਈ ਸਾਲ ਦਾ ਲੜਕਾ ਏਕਮਦੀਪ ਸਿੰਘ ਜੋ ਬੀਤੇ ਕੱਲ ਘਰ ਦੇ ਬਾਹਰ ਗਲੀ ਵਿਚ ਖੜ੍ਹਾ ਸੀ ਕਿ ਅਚਾਨਕ ਗਲੀ ਵਿਚ ਘੁੰਮ ਰਹੇ ਇਕ ਆਵਾਰਾ ਕੁੱਤੇ ਨੇ ਉਸ 'ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਅਸੀਂ ਤੁਰੰਤ ਲੜਕੇ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲੈ ਕੇ ਗਏ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਸਾਡੇ ਪਿੰਡ ਵਿਚ ਆਵਾਰਾ ਕੁੱਤਿਆਂ ਦੀ ਭਰਮਾਰ ਬਹੁਤ ਜ਼ਿਆਦਾ ਹੈ। ਇਨ੍ਹਾਂ ਦੇ ਖਾਤਮੇ ਲਈ ਤੁਰੰਤ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕ ਆਵਾਰਾ ਕੁੱਤਿਆਂ ਦੇ ਸ਼ਿਕਾਰ ਹੋਣ ਤੋਂ ਬਚ ਸਕਣ।