ਪੰਜਾਬ ''ਚ ਦਿਲ ਦਹਿਲਾਉਣ ਵਾਲੀ ਘਟਨਾ, ਆਵਾਰਾ ਕੁਤਿਆਂ ਨੇ ਬੱਚੇ ਨੂੰ ਨੋਚ-ਨੋਚ ਦਿੱਤੀ ਦਰਦਨਾਕ ਮੌਤ

Saturday, Jan 25, 2025 - 06:18 PM (IST)

ਪੰਜਾਬ ''ਚ ਦਿਲ ਦਹਿਲਾਉਣ ਵਾਲੀ ਘਟਨਾ, ਆਵਾਰਾ ਕੁਤਿਆਂ ਨੇ ਬੱਚੇ ਨੂੰ ਨੋਚ-ਨੋਚ ਦਿੱਤੀ ਦਰਦਨਾਕ ਮੌਤ

ਚੋਗਾਵਾਂ (ਹਰਜੀਤ ਭੰਗੂ)-ਅੱਜ ਸਥਾਨਕ ਕਸਬਾ ਚੋਗਾਵਾਂ ਦੇ ਨੇੜਲੇ ਪਿੰਡ ਟਪਿਆਂਲਾ ਵਿਖੇ ਆਵਾਰਾ ਕੁਤਿਆਂ ਨੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆਂ ਜਿਸ ਨਾਲ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸੰਬੰਧੀ ਜਾਣਕਾਰੀ ਮ੍ਰਿਤਕ ਦਾ ਚਾਚੇ ਜਰਮਨ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਸ਼ਾਹਬਾਜ਼ ਸਿੰਘ (7ਸਾਲ) ਪੁੱਤਰ ਸਰਬਜੀਤ ਸਿੰਘ ਜੋ ਕਿ ਪਹਿਲੀ ਕਲਾਸ ਵਿਚ ਪੜ੍ਹਦਾ ਸੀ ਸ਼ਾਹਬਾਜ਼ ਅੱਜ ਸਕੂਲ ਤੋਂ ਛੁਟੀ ਹੋਣ ਕਾਰਨ 2 ਵਜੇ ਦੇ ਕਰੀਬ ਟਿਊਸ਼ਨ ਪੜ੍ਹ ਕੇ ਘਰ ਆਇਆ ਅਤੇ ਬੈਗ ਰੱਖ ਕੇ ਬਾਹਰ ਖੇਡਣ ਲਈ ਚਲਾ ਗਿਆ। ਜਿੱਥੇ ਉਸ ਨੂੰ ਆਵਾਰਾ ਕੁੱਤਿਆਂ ਨੇ ਘੇਰ ਲਿਆ ਅਤੇ ਉਸ ਦੇ ਸਿਰ ਨੂੰ ਬੁਰੀ ਤਰ੍ਹਾਂ ਨੋਚਿਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ-ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਇਸ ਮੌਕੇ ਹਾਜ਼ਰ ਕਿਸਾਨ ਆਗੂ ਵਿਰਸਾ ਸਿੰਘ ਟਪਿਆਲਾ ਨੇ ਕਿਹਾ ਕਿ ਸਾਡੇ ਪਿੰਡ ਵਿਚ ਮਰੇ ਹੋਏ ਪਸ਼ੂਆਂ ਨੂੰ ਸੁੱਟਣ ਲਈ ਕੋਈ ਹੱਡਾ ਰੋੜੀ ਨਹੀਂ ਹੈ। ਇਸ ਲਈ ਲੋਕ ਮਰੇ ਪਸੂਆਂ ਨੂੰ ਸੜਕ 'ਤੇ ਹੀ ਸੁੱਟ ਦਿੰਦੇ ਹਨ। ਅੱਜ ਵੀ ਆਵਾਰਾ ਕੁੱਤੇ ਇਕ ਮਰੇ ਹੋਏ ਪਸ਼ੂ ਨੂੰ ਖਾ ਰਹੇ ਸਨ ਜਦੋਂ ਇਹ ਬੱਚਾ ਖੇਡਦਾ ਹੋਇਆ ਉਧਰ ਨੂੰ ਗਿਆ ਤਾਂ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਆਵਾਰਾ ਕੁੱਤਿਆਂ 'ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੂੰ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੂਹ ਕੰਬਾਊ ਹਾਦਸਾ, ਤਾਸ਼ ਦੇ ਪੱਤਿਆਂ ਵਾਂਗ ਉੱਡਾ ਕੇ ਮਾਰੀ ਸਕੂਟਰੀ ਸਵਾਰ ਕੁੜੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News