ਸਮਰਾਲਾ ਵਿਚ ਅਵਾਰਾ ਕੁੱਤਿਆਂ ਨੇ 5 ਵਿਅਕਤੀਆਂ ’ਤੇ ਕੀਤਾ ਹਮਲਾ

Monday, Oct 05, 2026 - 02:03 PM (IST)

ਸਮਰਾਲਾ ਵਿਚ ਅਵਾਰਾ ਕੁੱਤਿਆਂ ਨੇ 5 ਵਿਅਕਤੀਆਂ ’ਤੇ ਕੀਤਾ ਹਮਲਾ

ਸਮਰਾਲਾ (ਬਿਪਨ): ਸਮਰਾਲਾ ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਜਾਣਕਾਰੀ ਅਨੁਸਾਰ ਅਵਾਰਾ ਕੁੱਤਿਆਂ ਨੇ ਵੱਖ-ਵੱਖ ਥਾਵਾਂ ’ਤੇ 5 ਵਿਅਕਤੀਆਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੀਆਂ ਲਗਭਗ ਹਰ ਗਲੀ ਵਿਚ ਅਵਾਰਾ ਕੁੱਤਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਖਾਸ ਕਰਕੇ ਸਵੇਰੇ ਅਤੇ ਸ਼ਾਮ ਸਮੇਂ ਸੜਕਾਂ ’ਤੇ ਆਉਣ-ਜਾਣ ਵਾਲੇ ਬੱਚਿਆਂ, ਬਜ਼ੁਰਗਾਂ ਅਤੇ ਦੋਪਹੀਆ ਵਾਹਨ ਚਾਲਕਾਂ ਲਈ ਖ਼ਤਰਾ ਬਣਿਆ ਰਹਿੰਦਾ ਹੈ। ਕਈ ਵਾਰ ਕੁੱਤਿਆਂ ਦੇ ਝੁੰਡ ਲੋਕਾਂ ਦਾ ਪਿੱਛਾ ਕਰਦੇ ਹਨ, ਜਿਸ ਕਾਰਨ ਹਾਦਸੇ ਵਾਪਰਨ ਦਾ ਵੀ ਖ਼ਦਸ਼ਾ ਬਣਿਆ ਰਹਿੰਦਾ ਹੈ।

ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕੇ ਜਾਣ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।


author

Anmol Tagra

Content Editor

Related News