ਆਵਾਰਾ ਕੁੱਤਿਆਂ ਦਾ ਕਹਿਰ : 2 ਬੱਚਿਆਂ ਸਮੇਤ ਚਾਰ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਨੋਚਿਆ

Friday, May 28, 2021 - 09:52 PM (IST)

ਆਵਾਰਾ ਕੁੱਤਿਆਂ ਦਾ ਕਹਿਰ : 2 ਬੱਚਿਆਂ ਸਮੇਤ ਚਾਰ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਨੋਚਿਆ

ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਇਲਾਕੇ ਅੰਦਰ ਆਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧ ਰਿਹਾ ਹੈ, ਜਿਸ ਦੇ ਚਲਦਿਆਂ ਪਿੰਡ ਗੁਰਦਾਸਨੰਗਲ ’ਚ 2 ਆਵਾਰਾ ਕੁੱਤੇ ਨੇ 2 ਬੱਚਿਆਂ ਅਤੇ ਇਕ ਕੁੜੀ ਸਮੇਤ ਚਾਰ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਨੋਚ ਲਿਆ। ਜਾਣਕਾਰੀ ਦਿੰਦੇ ਹੋਏ ਪਿੰਡ ਗੁਰਦਾਸਨੰਗਲ ਦੇ ਵਸਨੀਕ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਜਸ਼ਨ ਅਤੇ ਭੁਪਿੰਦਰ ਸਿੰਘ ਦੀ ਬੇਟੀ ਹਰਗੁਨ (3 ਸਾਲ) ਗਲੀ ’ਚ ਖੇਡ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੂੰ ਅਚਾਨਕ ਬੱਚਿਆਂ ਦੇ ਰੋਣ ਦੀ ਆਵਾਜ਼ ਆਈ ਤਾਂ ਉਨ੍ਹਾਂ ਬਾਹਰ ਆ ਕੇ ਦੇਖਿਆ ਤਾਂ ਇੱਕ ਕੁੱਤਾ ਉਨ੍ਹਾਂ ਦੇ ਬੱਚਿਆਂ ਨੂੰ ਨੋਚ  ਰਿਹਾ ਸੀ।

PunjabKesari

ਇਹ ਵੀ ਪੜ੍ਹੋ : ਕਪੂਰਥਲਾ: ਪਲਾਂ 'ਚ ਸੜੇ ਆਸ਼ਿਆਨਿਆਂ ਨੂੰ ਵੇਖ ਕੇ ਬੋਲੇ ਪੀੜਤ ਮਜ਼ਦੂਰ, ‘‘ਬਾਬੂ ਜੀ, ਸਭ ਕੁਝ ਤਬਾਹ ਹੋ ਗਿਆ’

ਜਦੋਂ ਭੁਪਿੰਦਰ ਨੇ ਬੱਚਿਆਂ ਨੂੰ ਛਡਾਉਣ ਦੀ ਕੋਸ਼ਿਸ਼ ਕੀਤੀ ਤਾਂ ਕੁੱਤੇ ਨੇ ਭੁਪਿੰਦਰ ਨੂੰ ਵੀ ਕੱਟ ਲਿਆ। ਇਸੇ ਤਰ੍ਹਾਂ ਪਿੰਡ ’ਚ ਮਮਤਾ ਪੁੱਤਰੀ ਹਰਪਾਲ ਸਿੰਘ ਵਾਸੀ ਗੁਰਦਾਸਨੰਗਲ ਨੂੰ ਵੀ ਕੁੱਤੇ ਵੱਲੋਂ ਕੱਟਿਆ ਗਿਆ ਹੈ।

PunjabKesari

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਵੀ 10-12 ਲੋਕਾਂ ਨੂੰ ਕੁੱਤਿਆਂ ਵੱਲੋਂ ਕੱਟਿਆ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਵਾਰਾ ਕੁੱਤਿਆ ਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।

PunjabKesari

ਇਹ ਵੀ ਪੜ੍ਹੋ : ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਤਲ

PunjabKesari

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News