ਝੋਨੇ ਦੀ ਸੁਚਾਰੂ ਖਰੀਦ ਲਈ ਨੋਡਲ ਅਧਿਕਾਰੀਆਂ ਦੀਆਂ ਲਾਈਆਂ ਡਿਊਟੀਆਂ : ਡੀ. ਸੀ.
Thursday, Oct 05, 2017 - 03:21 PM (IST)
ਫ਼ਰੀਦਕੋਟ (ਹਾਲੀ) - ਜ਼ਿਲੇ 'ਚ 2 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਵੱਖਰੇ ਤੌਰ 'ਤੇ ਨੋਡਲ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ, ਜੋ ਹਰ ਰੋਜ਼ ਮੰਡੀਆਂ ਦਾ ਦੌਰਾ ਕਰਨਗੇ ਤੇ ਨਿਰਵਿਘਨ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਸੁਚਾਰੂ ਖਰੀਦ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੇਨ ਮੰਡੀ ਸਾਦਿਕ, ਬੁੱਟਰ, ਦੀਪ ਸਿੰਘ ਵਾਲਾ, ਮੁਮਾਰਾ, ਕਾਉਣੀ ਤੇ ਜੰਡ ਸਾਹਿਬ ਖਰੀਦ ਪ੍ਰਬੰਧਾਂ ਦੇ ਨੋਡਲ ਅਫ਼ਸਰ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਹਿੰਗੋਨੀਆ, ਗੋਲੇਵਾਲਾ, ਕੋਠੇ ਮਲੂਕਾ ਪੱਤੀ, ਸਾਧਾਂਵਾਲਾ, ਕਾਬਲਵਾਲਾ, ਪਹਿਲੂਵਾਲਾ, ਪੱਖੀ ਕਲਾਂ ਜੈਤੋ ਮੰਡੀਆਂ ਦੀ ਖਰੀਦ ਦੀ ਨਿਗਰਾਨੀ ਲਈ ਨੋਡਲ ਅਧਿਕਾਰੀ ਲਾਏ ਗਏ ਹਨ।
ਸ਼੍ਰੀ ਪਰਾਸ਼ਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਦੀ ਅਲਾਟਮੈਂਟ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਸਮੂਹ ਮਾਰਕੀਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ 'ਚ ਕਿਸਾਨਾਂ ਨੂੰ ਪੀਣ ਵਾਲੇ ਪਾਣੀ, ਬਿਜਲੀ ਬੁਨਿਆਦੀ ਸਹੂਲਤਾਂ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ 17 ਫੀਸਦੀ ਤੋਂ ਜ਼ਿਆਦਾ ਨਮੀ ਵਾਲਾ ਝੋਨਾ ਮੰਡੀਆਂ 'ਚ ਨਾ ਲਿਆਉਣ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕੀਤੀ ਜਾਵੇ। ਰਾਤ ਸਮੇਂ ਕਟਾਈ ਕਰਨ ਵਾਲੇ ਕੰਬਾਈਨ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
