ਗਲੀ ਨੂੰ ਲੈ ਕੇ ਹੋਏ ਝਗੜੇ ’ਚ ਕੁਹਾੜੀ ਨਾਲ ਕੀਤਾ ਹਮਲਾ

Saturday, Oct 07, 2023 - 04:50 PM (IST)

ਗਲੀ ਨੂੰ ਲੈ ਕੇ ਹੋਏ ਝਗੜੇ ’ਚ ਕੁਹਾੜੀ ਨਾਲ ਕੀਤਾ ਹਮਲਾ

ਸੰਗਤ ਮੰਡੀ (ਮਨਜੀਤ) : ਪਿੰਡ ਧੁੰਨੀਕੇ ਵਿਖੇ ਗਲੀ ਸਬੰਧੀ ਹੋਈ ਝਗੜੇ ’ਚ ਇਕ ਵਿਅਕਤੀ ਨੂੰ ਕੁਹਾੜੀ ਦਾ ਵਾਰ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਵੱਲੋਂ ਇਸ ਸਬੰਧ ’ਚ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਗਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਪਿੰਡ ਦੇ ਹੀ ਵਿਜੇ ਸਿੰਘ ਪੁੱਤਰ ਜੰਗੀਰ ਸਿੰਘ, ਵਿਜੇ ਸਿੰਘ ਦਾ ਲੜਕਾ ਰਾਮ ਸਿੰਘ, ਵਿਜੇ ਸਿੰਘ ਦਾ ਪੋਤਰਾ ਸੰਦੀਪ ਸਿੰਘ, ਵਿਜੇ ਸਿੰਘ ਦੀ ਨੂੰਹ ਇੰਦਰਜੀਤ ਕੌਰ ਸਮੇਤ ਗੁਰਵਿੰਦਰ ਸਿੰਘ ਪੁੱਤਰ ਬੱਗੂ ਸਿੰਘ ਵਿਰੁੱਧ ਮਾਮਲਾ ਦਰਜ ਕਰਵਾਇਆ ਗਿਆ ਹੈ ਕਿ ਉਸ ਦਾ ਉਕਤ ਵਿਅਕਤੀਆਂ ਨਾਲ ਗਲੀ ਨੂੰ ਲੈ ਕੇ ਝਗੜਾ ਚੱਲਦਾ ਆ ਰਿਹਾ ਸੀ।

ਇਸੇ ਝਗੜੇ ਦੀ ਰੰਜਿਸ਼ ਤਹਿਤ ਹੀ ਉਕਤ ਵਿਅਕਤੀਆਂ ਵੱਲੋਂ ਕੁਹਾੜੀ ਦਾ ਵਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਬਠਿੰਡਾ ਦੇ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਮੁਦਈ ਦੇ ਬਿਆਨਾਂ ’ਤੇ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News