ਚਾਈਨਾ ਡੋਰ ਖਿਲਾਫ਼ ਸਖ਼ਤੀ: ਵੇਚਣ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ

Friday, Jan 03, 2025 - 05:59 AM (IST)

ਚਾਈਨਾ ਡੋਰ ਖਿਲਾਫ਼ ਸਖ਼ਤੀ: ਵੇਚਣ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ

ਦੌਰਾਂਗਲਾ (ਨੰਦਾ) - ਪੰਜਾਬ ਵਿੱਚ ਕਈ ਘਰਾਂ ਦੇ ਚਿਰਾਗ ਬੁਝਾਉਣ ਵਾਲੀ ਚਾਈਨਾ ਡੋਰ 'ਤੇ ਹੁਣ ਥਾਣਾ ਦੌਰਾਂਗਲਾ ਦੀ ਪੁਲਸ ਸਖ਼ਤੀ ਦੇ ਨਾਲ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਸਮਾਜ ਸੇਵੀ ਸੰਸਥਾ ਦੀ ਅਪੀਲ ਤੋਂ ਬਾਅਦ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਥਾਣਾ ਦੌਰਾਂਗਲਾ ਦੇ ਮੁੱਖੀ ਇੰਸਪੈਕਟਰ ਦਵਿੰਦਰ ਕੁਮਾਰ ਸ਼ਰਮਾ ਨੇ ਤਾੜਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੇ ਖਾਤਮੇ ਲਈ ਪੁਲਸ ਉਸੇ ਤਰ੍ਹਾਂ ਅਭਿਆਨ ਚਲਾਏਗੀ ਜਿਵੇਂ ਬਾਕੀ ਨਸ਼ੇ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਦੁਕਾਨਦਾਰ ਇਸ ਨੂੰ ਵੇਚ ਰਹੇ ਹਨ ਤਾਂ ਉਨ੍ਹਾਂ ਦੇ ਰਿਸ਼ਤੇਦਾਰ ਜਾਂ ਉਨ੍ਹਾਂ ਦੇ ਬੱਚੇ ਵੀ ਸੜਕਾਂ 'ਤੇ ਘੁੰਮਦੇ ਇਸ ਦਾ ਸ਼ਿਕਾਰ ਹੋ ਸਕਦੇ ਹਨ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਸਖ਼ਤ ਤਾੜਨਾ ਕੀਤੀ ਹੈ ਕਿ ਜੇਕਰ ਕੋਈ ਵੀ ਚਾਈਨਾ ਡੋਰ ਵੇਚਦਾ ਹੈ ਤਾਂ ਹੀ ਸਿੱਧਾ ਉਸ 'ਤੇ ਵੱਖ-ਵੱਖ ਬਣਦੀਆਂ ਧਾਰਾਵਾਂ ਲਗਾ ਕੇ ਤਰੁੰਤ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਇਸ ਸਬੰਧੀ ਇੱਕ ਮੁਹਿੰਮ ਵੀ ਸ਼ੁਰੂ ਕਰਨ ਜਾ ਰਹੇ ਹਾਂ ਜਿਸ ਦੇ ਤਹਿਤ ਸਕੂਲਾਂ ਵਿੱਚ ਬੱਚਿਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਦੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ 'ਤੇ ਧਿਆਨ ਰੱਖਣ ਲਈ ਕਿਹਾ ਜਾਵੇਗਾ।


author

Inder Prajapati

Content Editor

Related News