ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ: ਪੁਲਸ ਤੇ ਸਿਵਲ ਪ੍ਰਸ਼ਾਸਨ ਨੇ ਸਮੱਗਲਰ ਦੇ ਘਰ ’ਤੇ ਚਲਾਇਆ ਪੀਲਾ ਪੰਜਾ

Wednesday, Feb 04, 2026 - 04:12 AM (IST)

ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ: ਪੁਲਸ ਤੇ ਸਿਵਲ ਪ੍ਰਸ਼ਾਸਨ ਨੇ ਸਮੱਗਲਰ ਦੇ ਘਰ ’ਤੇ ਚਲਾਇਆ ਪੀਲਾ ਪੰਜਾ

ਮੁੱਲਾਂਪੁਰ ਦਾਖਾ (ਕਾਲੀਆ) : ਐੱਸ. ਐੱਸ. ਪੀ. ਡਾ. ਅੰਕੁਰ ਗੁਪਤਾ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਸਖਤ ਮੁਹਿੰਮ ਤਹਿਤ ਅੱਜ ਮੰਡੀ ਮੁੱਲਾਂਪੁਰ ਵਿਖੇ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਵਾਰਡ ਨੰਬਰ 9 ਦੇ ਰਹਿਣ ਵਾਲੇ ਨਸ਼ਾ ਸਮੱਗਲਰ ਰਾਹੁਲ ਕੁਮਾਰ ਉਰਫ ਘੋਗਾ ਪੁੱਤਰ ਸੁਭਾਸ਼ ਚੰਦਰ ਦੇ ਘਰ ’ਤੇ ਪੀਲਾ ਪੰਜਾ ਚਲਾ ਕੇ ਉਸ ਨੂੰ ਢਾਹ ਦਿੱਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ਦੇ ਵਪਾਰੀ ਨਾਲ 21 ਲੱਖ ਰੁਪਏ ਦੀ ਠੱਗੀ; ਨਕਲੀ ਟਰਾਂਸਪੋਰਟਰ ਲੱਖਾਂ ਦਾ ਸਾਮਾਨ ਲੈ ਕੇ ਫਰਾਰ 

ਇਲਾਕਾ ਮੈਜਿਸਟਰੇਟ ਕਰਮਜੀਤ ਸਿੰਘ ਦੀ ਅਗਵਾਈ ’ਚ ਹੋਈ ਇਸ ਕਾਰਵਾਈ ਦੌਰਾਨ ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਰਾਹੁਲ ਕੁਮਾਰ ਵਿਰੁੱਧ ਥਾਣਾ ਦਾਖਾ ਵਿਖੇ ਨਸ਼ਾ ਵਿਰੋਧੀ ਐਕਟ ਅਧੀਨ 3 ਮਾਮਲੇ ਦਰਜ ਹਨ। ਉਹ ਖੁਦ ਵੀ ਨਸ਼ੇ ਦਾ ਆਦੀ ਹੈ ਅਤੇ ਆਪਣੇ ਨਸ਼ੇ ਦੀ ਪੂਰਤੀ ਲਈ ਨਸ਼ਾ ਵੇਚਣ ਦਾ ਗੋਰਖ ਧੰਦਾ ਕਰਦਾ ਹੈ। ਇਸ ਮੌਕੇ ਕਾਰਜ ਸਾਧਕ ਅਫਸਰ ਹੈਪੀ ਕੁਮਾਰ, ਐੱਸ. ਪੀ. (ਡੀ) ਰਾਜਨ ਸ਼ਰਮਾ ਅਤੇ ਐੱਸ. ਐੱਚ. ਓ. ਹਮਰਾਜ ਸਿੰਘ ਚੀਮਾ ਸਮੇਤ ਭਾਰੀ ਪੁਲਸ ਫੋਰਸ ਤਾਇਨਾਤ ਸੀ।

ਇਹ ਵੀ ਪੜ੍ਹੋ : EPFO 3.0: EPF ਖਾਤਿਆਂ 'ਚ ਵੱਡਾ ਬਦਲਾਅ, ਹੁਣ ਕੁਝ ਦਿਨਾਂ 'ਚ ਮਿਲ ਜਾਵੇਗਾ PF ਦਾ ਪੂਰਾ ਪੈਸਾ, ਜਾਣੋ ਨਵੇਂ ਨਿਯਮ

ਡੀ. ਐੱਸ. ਪੀ. ਖੋਸਾ ਨੇ ਸਖਤ ਲਹਿਜ਼ੇ ’ਚ ਤਾੜਨਾ ਕੀਤੀ ਕਿ ਸਬ-ਡਵੀਜ਼ਨ ਦਾਖਾ ਅਧੀਨ ਜੋ ਵੀ ਵਿਅਕਤੀ ਨਸ਼ਾ ਸਮੱਗਲਿੰਗ ’ਚ ਸ਼ਾਮਲ ਹਨ, ਉਨ੍ਹਾਂ ਦੇ ਘਰ ਵੀ ਇਸੇ ਤਰਜ ’ਤੇ ਢਾਹ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਲਈ ਪ੍ਰਸ਼ਾਸਨ ਕੋਲ ਕੋਈ ਅਪੀਲ ਜਾਂ ਦਲੀਲ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ’ਚੋਂ ਨਿਕਲ ਕੇ ਮੁੱਖ ਧਾਰਾ ’ਚ ਸ਼ਾਮਲ ਹੋਣ ਅਤੇ ਆਪਣੇ ਮਾਪਿਆਂ ਦਾ ਸਹਾਰਾ ਬਣਨ ਦੀ ਅਪੀਲ ਕੀਤੀ।


author

Sandeep Kumar

Content Editor

Related News