ਔਰਤਾਂ ਤੇ ਬਜ਼ੁਰਗਾਂ ਤੋਂ ਮੋਬਾਈਲ ਫੋਨ ਖੋਹਣ ਵਾਲੇ ਲੁਟੇਰਿਆਂ ਖ਼ਿਲਾਫ਼ ਕੱਸਿਆ ਸ਼ਿਕੰਜਾ, 2 ਮੁਲਜ਼ਮ ਕੀਤੇ ਗ੍ਰਿਫ਼ਤਾਰ
Wednesday, Dec 04, 2024 - 08:22 AM (IST)
ਬਠਿੰਡਾ (ਸੁਖਵਿੰਦਰ) : ਥਾਣਾ ਸਿਵਲ ਲਾਇਨਜ਼ ਪੁਲਸ ਨੇ ਸੁੰਨਸਾਨ ਥਾਵਾਂ ’ਤੇ ਔਰਤਾਂ ਅਤੇ ਬਜ਼ੁਰਗਾਂ ਤੋਂ ਮੋਬਾਈਲ ਫੋਨ ਖੋਹਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਨੇ ਸੂਚਨਾ ਦੇ ਆਧਾਰ ’ਤੇ ਮਾਡਲ ਟਾਊਨ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ 2 ਸਕੂਟਰੀ ਸਵਾਰਾਂ ਗੌਰਵ ਕੁਮਾਰ ਵਾਸੀ ਬਠਿੰਡਾ ਅਤੇ ਅਮਰਜੀਤ ਸਿੰਘ ਵਾਸੀ ਗੋਬਿੰਦਪੁਰਾ ਨੂੰ ਗ੍ਰਿਫਤਾਰ ਕਰ ਲਿਆ, ਜੋ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਸਕੂਟਰੀ ਤੋਂ ਇਲਾਵਾ 2 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।\
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8