ਚਾਈਲਡ ਪੋਰਨੋਗ੍ਰਾਫੀ ਦੇ ਮਾਮਲੇ ’ਚ ਫਗਵਾੜਾ ਦੇ ਨਾਮੀ ਕਾਰੋਬਾਰੀ ਦੇ ਪੁੱਤ ਖ਼ਿਲਾਫ਼ ਸਖ਼ਤ ਕਾਰਵਾਈ

Monday, Aug 07, 2023 - 03:10 PM (IST)

ਚਾਈਲਡ ਪੋਰਨੋਗ੍ਰਾਫੀ ਦੇ ਮਾਮਲੇ ’ਚ ਫਗਵਾੜਾ ਦੇ ਨਾਮੀ ਕਾਰੋਬਾਰੀ ਦੇ ਪੁੱਤ ਖ਼ਿਲਾਫ਼ ਸਖ਼ਤ ਕਾਰਵਾਈ

ਫਗਵਾੜਾ (ਜਲੋਟਾ) : ਫਗਵਾੜਾ ਦੇ ਇਕ ਮਸ਼ਹੂਰ ਆਟੋਮੋਬਾਇਲ ਪਾਰਟਸ ਦੇ ਕਾਰੋਬਾਰੀ ਦੇ ਪੁੱਤਰ ਖ਼ਿਲਾਫ਼ ਸਿਟੀ ਪੁਲਸ ਨੇ ਆਈ. ਟੀ. ਐਕਟ ਤਹਿਤ ਪਰਚਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਡੀ. ਆਈ. ਜੀ. ਸਟੇਟ ਸਾਈਬਰ ਕ੍ਰਾਈਮ ਸੈੱਲ ਪੰਜਾਬ ਵੱਲੋਂ ਐੱਸ. ਐੱਸ. ਪੀ. ਕਪੂਰਥਲਾ ਨੂੰ ਭੇਜੀ ਗਈ ਸ਼ਿਕਾਇਤ ਤੋਂ ਬਾਅਦ ਸਾਈਬਰ ਅਤੇ ਸੋਸ਼ਲ ਮੀਡੀਆ ਸੈੱਲ ਇੰਚਾਰਜ ਕਪੂਰਥਲਾ ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਨੌਜਵਾਨ ਖ਼ਿਲਾਫ਼ ਥਾਣਾ ਸਿਟੀ ਫਗਵਾੜਾ ਵਿਖੇ ਪੁਲਸ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਿੰਡਾਂ ਲਈ ਬਣਾਈ ਇਹ ਖ਼ਾਸ ਯੋਜਨਾ ਬੁਰੀ ਤਰ੍ਹਾਂ ਹੋਈ ਫ਼ੇਲ੍ਹ, ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਮਾਨ ਸਰਕਾਰ

ਥਾਣਾ ਸਿਟੀ ਫਗਵਾੜਾ ’ਚ ਰਜਿਸਟਰ ਹੋਈ ਪੁਲਸ ਐੱਫ. ਆਈ. ਆਰ. ਨੰਬਰ 0155 ਮੁਤਾਬਕ ਸਥਾਨਕ ਜੀ. ਟੀ. ਰੋਡ ਫਗਵਾੜਾ ਦੇ ਵਸਨੀਕ ਪੀਯੂਸ਼ ਕੋਛੜ ਦੇ ਨਾਮ ’ਤੇ ਰਜਿਸਟਰਡ ਵੈਰੀਫਾਈਡ ਮੋਬਾਇਲ ਨੰਬਰ ਤੋਂ ਚਾਈਲਡ ਪੋਰਨੋਗ੍ਰਾਫੀ ਵੀਡੀਓ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਗਈ ਹੈ। ਉਕਤ ਅਸ਼ਲੀਲ ਵੀਡੀਓ ਨੂੰ ਫੇਸਬੁੱਕ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਗੁਰੂ ਨਗਰੀ ਅੰਮ੍ਰਿਤਸਰ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਲੋਕਾਂ ਲਈ ਹਦਾਇਤਾਂ ਜਾਰੀ

ਜਦੋਂ ਪੁਲਸ ਨੇ ਫੇਸਬੁੱਕ ਅਕਾਊਂਟ ਨਾਲ ਸਬੰਧਤ ਮੋਬਾਇਲ ਨੰਬਰ ਦਾ ਰਿਕਾਰਡ ਹਾਸਲ ਕੀਤਾ ਅਤੇ ਉਕਤ ਨੰਬਰ ਦੀ ਜਾਂਚ ਕੀਤੀ ਤਾਂ ਇਹ ਨੰਬਰ ਫਗਵਾੜਾ ਦੇ ਰਹਿਣ ਵਾਲੇ ਮੁਲਜ਼ਮ ਪੀਯੂਸ਼ ਕੋਛੜ ਦੇ ਨਾਮ ’ਤੇ ਰਜਿਸਟਰਡ ਪਾਇਆ ਗਿਆ ਹੈ। ਪੁਲਸ ਨੇ ਪੀਯੂਸ਼ ਕੋਛੜ ਦੇ ਖ਼ਿਲਾਫ਼ ਧਾਰਾ 67 ‘ਬੀ’ ਆਈ. ਟੀ. ਐਕਟ 2000 ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਪੀਯੂਸ਼ ਕੋਛੜ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਇਸ ਦੌਰਾਨ ਮੁਲਜ਼ਮ ਧਿਰ ਦੇ ਕਰੀਬੀ ਸੂਤਰਾਂ ਨੇ ਲਗਾਏ ਗਏ ਸਾਰੇ ਦੋਸ਼ਾਂ ਅਤੇ ਦਰਜ ਕੀਤੇ ਗਏ ਪੁਲਸ ਕੇਸ ਨੂੰ ਝੂਠ ਕਰਾਰ ਦਿੰਦੇ ਹੋਏ ਪਿਪੀਯੂਸ਼ ਕੋਛੜ ਨੂੰ ਬੇਕਸੂਰ ਦੱਸਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ :  ਗੁਰੂ ਨਗਰੀ ਅੰਮ੍ਰਿਤਸਰ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਲੋਕਾਂ ਲਈ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Harnek Seechewal

Content Editor

Related News