ਅਧਿਕਾਰੀਆਂ ਨੇ ਉਮੀਦਵਾਰਾਂ ਨੂੰ ਦੇ ਦਿੱਤੇ ਗ਼ਲਤ NOC, ਪ੍ਰਸ਼ਾਸਨ ਨੇ ਕਰ'ਤੀ ਸਖ਼ਤ ਕਾਰਵਾਈ
Saturday, Dec 14, 2024 - 08:12 PM (IST)

ਗੁਰਦਾਸਪੁਰ (ਵਿਨੋਦ)- ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਦੀ ਉਪ ਚੋਣ ਦੌਰਾਨ ਗਲਤ ਐੱਨ.ਓ.ਸੀ. ਦੇਣ ਕਾਰਨ ਇੱਕ ਕਰਮਚਾਰੀ ਨੂੰ ਨੌਂਕਰੀ ਤੋਂ ਬਰਖਾਸਤ (ਡਿਸਮਿਸ) ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰਨਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਲਿਖਤੀ ਹੁਕਮ ਕਮਿਸ਼ਨਰ ਨਗਰ ਨਿਗਮ, ਬਟਾਲਾ ਵੱਲੋਂ ਜਾਰੀ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਨਗਰ ਨਿਗਮ ਬਟਾਲਾ ਦੀ ਪ੍ਰਾਪਰਟੀ ਟੈਕਸ ਇੰਸਪੈਕਟਰ ਨੀਲਮ ਅਤੇ ਹੈੱਡ ਡ੍ਰਾਫਟਸਮੈਨ ਅਜੈਬ ਸਿੰਘ ਨੇ ਵਾਰਡ ਨੰਬਰ 24 ਦੀ ਉਪ ਚੋਣ ਵਿੱਚ ਹਿੱਸਾ ਲੈ ਰਹੇ ਉਮੀਦਵਾਰ ਬਲਵਿੰਦਰ ਸਿੰਘ ਪੁੱਤਰ ਫੌਜਾ ਸਿੰਘ ਅਤੇ ਜਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਆਲੋਵਾਲ ਨੂੰ ਗਲਤ ਤਰੀਕੇ ਨਾਲ ਐੱਨ.ਓ.ਸੀ. ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ- 'ਲਾਲ ਕਿਲਾ ਸਾਡਾ ਐ, ਸਾਨੂੰ ਕਬਜ਼ਾ ਦਿਵਾਓ ਜਾਂ ਮੁਆਵਜ਼ਾ...'
ਜਦੋਂ ਇਸ ਸਬੰਧੀ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਗਈ ਤਾਂ ਇਹ ਦੋਸ਼ ਸਹੀ ਪਾਏ ਗਏ। ਚੋਣਾਂ ਵਰਗੇ ਅਹਿਮ ਕੰਮ ਵਿੱਚ ਵਰਤੀ ਗਈ ਅਜਿਹੀ ਗੰਭੀਰ ਕੋਤਾਹੀ ਨੂੰ ਧਿਆਨ ਵਿੱਚ ਰੱਖਦੇ ਹੋਏ ਕਮਿਸ਼ਨਰ ਨਗਰ ਨਿਗਮ, ਬਟਾਲਾ ਵੱਲੋਂ ਇਨ੍ਹਾਂ ਦੋਵਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਨਗਰ ਨਿਗਮ ਬਟਾਲਾ ਦੇ ਇੱਕ ਹੋਰ ਕਰਮਚਾਰੀ ਰਵਿੰਦਰ ਸਿੰਘ ਜੋ ਆਉਟਸੋਰਸ ਉੱਪਰ ਕੰਮ ਕਰ ਰਿਹਾ ਸੀ, ਵੱਲੋਂ ਵੀ ਗਲਤ ਢੰਗ ਨਾਲ ਉਪ ਚੋਣ ਵਿੱਚ ਹਿੱਸਾ ਲੈ ਰਹੇ ਉਮੀਦਵਾਰਾਂ ਬਲਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਨੂੰ ਗ਼ਲਤ ਐੱਨ.ਓ.ਸੀ. ਜਾਰੀ ਕੀਤੀ ਗਈ ਸੀ। ਇਸ ਗੰਭੀਰ ਕੁਤਾਹੀ ਨੂੰ ਧਿਆਨ ਵਿੱਚ ਰੱਖਦੇ ਹੋਏ ਕਮਿਸ਼ਨਰ ਨਗਰ ਨਿਗਮ ਬਟਾਲਾ ਵੱਲੋਂ ਇਸ ਕਰਮਚਾਰੀ ਦੀਆਂ ਤੁਰੰਤ ਪ੍ਰਭਾਵ ਨਾਲ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ- ਬਿਕਰਮ ਮਜੀਠੀਆ ਦਾ PM ਮੋਦੀ ਦੇ ਨਾਂ ਸੰਦੇਸ਼ ; ''ਅੰਨਦਾਤਾ ਨੂੰ ਮਰਨ ਵਰਤ 'ਤੇ ਬੈਠਣ ਲਈ ਹੋਣਾ ਪਿਆ ਮਜਬੂਰ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e