ਅਬਕਾਰੀ ਵਿਭਾਗ ਦੀ ਸਖ਼ਤ ਕਾਰਵਾਈ, ਵੱਡੇ ਪੱਧਰ ’ਤੇ ਸਪਲਾਈ ਹੋਣ ਵਾਲੀ ਦੇਸੀ ਸ਼ਰਾਬ ਬਰਾਮਦ

Sunday, Oct 19, 2025 - 12:20 PM (IST)

ਅਬਕਾਰੀ ਵਿਭਾਗ ਦੀ ਸਖ਼ਤ ਕਾਰਵਾਈ, ਵੱਡੇ ਪੱਧਰ ’ਤੇ ਸਪਲਾਈ ਹੋਣ ਵਾਲੀ ਦੇਸੀ ਸ਼ਰਾਬ ਬਰਾਮਦ

ਖਡੂਰ ਸਾਹਿਬ (ਗਿੱਲ)- ਆਬਕਾਰੀ ਵਿਭਾਗ ਦੀ ਟੀਮ ਵੱਲੋਂ ਇੰਸਪੈਕਟਰ ਰਾਮ ਮੂਰਤੀ ਦੀ ਅਗਵਾਈ ਵਿਚ ਪਿੰਡ ਗਗੜੇਵਾਲ ਦੇ ਮੰਡ ਖੇਤਰ ’ਚ ਚੈਕਿੰਗ ਦੌਰਾਨ ਦੇਸੀ ਲਾਹਣ ਦਾ ਜ਼ਮੀਨ ਵਿਚ ਦੱਬਿਆ ਜਖੀਰਾ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਐਕਸਾਈਜ਼ ਇੰਸਪੈਕਟਰ ਰਾਮ ਮੂਰਤੀ ਤੇ ਮਿੱਤਲ ਵਾਇਨ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਵੱਲੋਂ ਦੱਸਿਆ ਗਿਆ ਕਿ ਪਿੰਡ ਗਗੜੇਵਾਲ ਦੇ ਮੰਡ ਖੇਤਰ ਵਿਚ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਦੇਸੀ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ, ਜੋ ਦੀਵਾਲੀ ਮੌਕੇ ਪਿੰਡਾਂ ਵਿਚ ਸਪਲਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਦੀਵਾਲੀ ਮੌਕੇ 5 ਮਿੰਟ ਦੀ ਖੁਸ਼ੀ ਸਿਹਤ ਲਈ ਹੋ ਸਕਦੀ ਹਾਨੀਕਾਰਕ!

ਉਨ੍ਹਾਂ ਦੱਸਿਆ ਕਿ ਜਦ ਮੰਡ ਖੇਤਰ ਦੀ ਬਾਰੀਕੀ ਨਾਲ ਛਾਣਬੀਣ ਕੀਤੀ ਤਾਂ ਜ਼ਮੀਨ ਵਿਚ ਦੱਬੀ ਤਿੰਨ ਹਜ਼ਾਰ ਲਿਟਰ ਲਾਹਣ ਬਰਾਮਦ ਕੀਤੀ ਗਈ। ਇਸ ਦੇ ਨਾਲ ਦੇਸੀ ਸ਼ਰਾਬ ਤਿਆਰ ਕਰਨ ਲਈ ਵਰਤੇ ਜਾਣ ਵਾਲੇ ਭਾਂਡੇ ਵੀ ਬਰਾਮਦ ਕੀਤੇ ਗਏ। ਇਸ ਸਬੰਧੀ ਕਾਰਵਾਈ ਲਈ ਥਾਣਾ ਵੈਰੋਵਾਲ ਵਿਖੇ ਇਤਲਾਹ ਦੇ ਦਿੱਤੀ ਗਈ ਹੈ। ਇਸ ਮੌਕੇ ਏ.ਐੱਸ.ਆਈ. ਗੁਰਸਾਹਿਬ ਸਿੰਘ, ਹੈੱਡ ਕਾਂਸਟੇਬਲ ਜਗਜੀਤ ਸਿੰਘ ਅਤੇ ਆਬਕਾਰੀ ਵਿਭਾਗ ਦੀ ਟੀਮ ਮੌਜੂਦ ਰਹੀ।

ਇਹ ਵੀ ਪੜ੍ਹੋ- ਪੰਜਾਬ ਦੀ ਧੀ ਨੇ ਵਿਦੇਸ਼ 'ਚ ਬਣਾਇਆ ਨਾਂ, ਵੱਡਾ ਮੁਕਾਮ ਕੀਤਾ ਹਾਸਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News