Punjab: ਪ੍ਰਾਪਰਟੀ ਟੈਕਸ ਵਾਲਿਆਂ 'ਤੇ ਸਖ਼ਤੀ! List ਹੋ ਗਈ ਤਿਆਰ, ਹੁਣ ਹੋਵੇਗਾ ਵੱਡਾ ਐਕਸ਼ਨ

Friday, Oct 31, 2025 - 12:11 PM (IST)

Punjab: ਪ੍ਰਾਪਰਟੀ ਟੈਕਸ ਵਾਲਿਆਂ 'ਤੇ ਸਖ਼ਤੀ! List ਹੋ ਗਈ ਤਿਆਰ, ਹੁਣ ਹੋਵੇਗਾ ਵੱਡਾ ਐਕਸ਼ਨ

ਜਲੰਧਰ (ਖੁਰਾਣਾ)–ਪੰਜਾਬ ਸਰਕਾਰ ਵੱਲੋਂ ਪਿਛਲੇ ਪ੍ਰਾਪਰਟੀ ਟੈਕਸ ਦੇ ਬਕਾਏ ’ਤੇ ਵਿਆਜ ਅਤੇ ਜੁਰਮਾਨੇ ਵਿਚ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ਵਨ ਟਾਈਮ ਸੈਟਲਮੈਂਟ ਸਕੀਮ ਦੇ ਬਾਵਜੂਦ ਕਈ ਪ੍ਰਾਪਰਟੀ ਮਾਲਕ ਅਜੇ ਵੀ ਟੈਕਸ ਜਮ੍ਹਾ ਨਹੀਂ ਕਰਵਾ ਰਹੇ ਹਨ। ਸਰਕਾਰ ਨੇ ਇਸ ਸਕੀਮ ਤਹਿਤ 30 ਅਕਤੂਬਰ ਤਕ 50 ਫ਼ੀਸਦੀ ਜੁਰਮਾਨਾ ਭਰ ਕੇ ਬਕਾਇਆ ਟੈਕਸ ਅਦਾ ਕਰਨ ਦੀ ਸਹੂਲਤ ਦਿੱਤੀ ਸੀ।

ਇਹ ਵੀ ਪੜ੍ਹੋ: ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਵੱਡੀ ਖ਼ਬਰ, ਲਿਆ ਗਿਆ ਵੱਡਾ ਫ਼ੈਸਲਾ

PunjabKesari

ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਸੁਮਨਦੀਪ ਕੌਰ ਅਤੇ ਅਸਿਸਟੈਂਟ ਕਮਿਸ਼ਨਰ ਵਿਕ੍ਰਾਂਤ ਵਰਮਾ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਬਕਾਏਦਾਰਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ ਅਤੇ ਉਨ੍ਹਾਂ ਦੀਆਂ ਪ੍ਰਾਪਰਟੀਆਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਸਿਲਸਿਲੇ ਵਿਚ ਵੀਰਵਾਰ ਨਿਗਮ ਦੀ ਟੀਮ ਨੇ ਬੱਸ ਸਟੈਂਡ ਨੇੜੇ ਰਣਜੀਤ ਨਗਰ ਸਥਿਤ ਇਕ ਕੰਪਲੈਕਸ ਨੂੰ ਸੀਲ ਕਰ ਦਿੱਤਾ, ਜਿਸ ਦਾ ਪ੍ਰਾਪਰਟੀ ਟੈਕਸ ਲੰਮੇ ਸਮੇਂ ਤੋਂ ਬਕਾਇਆ ਸੀ। ਇਸ ਕਾਰਵਾਈ ਵਿਚ ਸੁਪਰਿੰਟੈਂਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ ਅਤੇ ਭੁਪਿੰਦਰ ਸਿੰਘ ਸ਼ਾਮਲ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਹੁਕਮਾਂ ਤਹਿਤ ਆਉਣ ਵਾਲੇ ਦਿਨਾਂ ਵਿਚ ਵੀ ਸੀਲਿੰਗ ਮੁਹਿੰਮ ਜਾਰੀ ਰਹੇਗੀ ਕਿਉਂਕਿ ਹੁਣ ਨਿਗਮ ਕੋਲ ਸਾਰੇ ਡਿਫ਼ਾਲਟਰਾਂ ਦਾ ਪੂਰਾ ਡਾਟਾ ਤਿਆਰ ਹੈ।

ਇਹ ਵੀ ਪੜ੍ਹੋ: ਜਲੰਧਰ ਦੀ ਇਹ ਮਸ਼ਹੂਰ ਬੇਕਰੀ ਚਰਚਾ 'ਚ! ਕੇਕ ਖਾਣ ਦੇ ਸ਼ੌਕੀਨ ਥੋੜ੍ਹਾ ਸਾਵਧਾਨ, ਪੂਰਾ ਮਾਮਲਾ ਕਰੇਗਾ ਹੈਰਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News