ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ, ਨਾਵਾਂ ਦੀ ਤੁਰੰਤ ਮੰਗੀ ਗਈ LIST
Thursday, May 07, 2026 - 11:03 AM (IST)
ਚੰਡੀਗੜ੍ਹ (ਮਨਪ੍ਰੀਤ) : ਪਹਿਲੀ ਮਈ ਤੋਂ ਸ਼ੁਰੂ ਹੋਈ ਮਰਦਮਸ਼ੁਮਾਰੀ ਹਾਊਸ ਲਿਸਟਿੰਗ ਬਲਾਕ (ਐੱਚ. ਐੱਲ. ਬੀ.) ਦੇ ਕੰਮ ਦੀ ਧੀਮੀ ਰਫ਼ਤਾਰ ’ਤੇ ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਡਿਊਟੀ ’ਚ ਅੜਿੱਕਾ ਅਤੇ ਹੋਰਨਾਂ ਨੂੰ ਉਕਸਾਉਣ ਵਾਲੇ ਅਧਿਆਪਕਾਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਵਿਭਾਗੀ ਕਾਰਵਾਈ ਦੇ ਸਖ਼ਤ ਹੁਕਮ ਦਿੱਤੇ ਹਨ। ਮਰਦਮਸ਼ੁਮਾਰੀ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡੀ. ਸੀ. ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ’ਚ ਐੱਚ. ਐੱਲ. ਬੀ. ਦਾ ਕੰਮ ਪਹਿਲੀ ਮਈ ਤੋਂ ਸ਼ੁਰੂ ਹੋ ਚੁੱਕਾ ਹੈ ਪਰ ਕੁੱਝ ਅਧਿਆਪਕ ਜਾਣਬੁੱਝ ਕੇ ਪਰੇਸ਼ਾਨੀ ਖੜ੍ਹੀ ਕਰ ਰਹੇ ਹਨ ਤੇ ਬਾਕੀ ਮੁਲਾਜ਼ਮਾਂ ਨੂੰ ਵੀ ਡਿਊਟੀ ਨਾ ਕਰਨ ਲਈ ਉਕਸਾ ਰਹੇ ਹਨ। ਇਸ ਸਥਿਤੀ ਦਾ ਸਖ਼ਤ ਨੋਟਿਸ ਲੈਂਦਿਆਂ ਡੀ. ਸੀ. ਨੇ ਚਾਰਜ ਅਫ਼ਸਰਾਂ ਨੂੰ ਅਜਿਹੇ ਅਧਿਆਪਕਾਂ ਦੇ ਨਾਵਾਂ ਦੀ ਸੂਚੀ ਸੌਂਪਣ ਦੀ ਹਦਾਇਤ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਕੰਮ ’ਚ ਸਹਿਯੋਗ ਦਾ ਦੇਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ
ਸਾਰੇ ਬਲਾਕਾਂ ’ਚ ਅੱਜ ਮਰਦਮਸ਼ੁਮਾਰੀ ਦਾ ਕੰਮ ਕਰੋ ਸ਼ੁਰੂ
ਡੀ. ਸੀ. ਨੇ ਹੁਕਮ ਦਿੱਤੇ ਕਿ ਹਰ ਹਾਲ ’ਚ 7 ਮਈ ਤੱਕ ਸਾਰੇ ਬਲਾਕਾਂ ’ਚ ਮਰਦਮਸ਼ੁਮਾਰੀ ਦਾ ਕੰਮ ਯਕੀਨੀ ਤੌਰ ’ਤੇ ਸ਼ੁਰੂ ਕਰ ਦਿੱਤਾ ਜਾਵੇ। ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਾਰਜ ਅਫ਼ਸਰਾਂ ਨੂੰ ਕੌਂਸਲਰਾਂ ਦੀ ਮਦਦ ਲੈਣ ਦਾ ਸੁਝਾਅ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
ਮਰਦਮਸ਼ੁਮਾਰੀ ਡਿਊਟੀ ਤੋਂ ਛੋਟ ਲੈਣ ਵਾਲਿਆਂ ਲਈ ਸਖ਼ਤ ਰੁਖ਼ ਅਪਣਾਉਂਦਿਆਂ ਡੀ. ਸੀ. ਨੇ ਸਪੱਸ਼ਟ ਕੀਤਾ ਕਿ ਹੁਣ ਸਰਕਾਰੀ ਮੈਡੀਕਲ ਬੋਰਡ ਵੱਲੋਂ ਜਾਰੀ ਸਰਟੀਫਿਕੇਟ ਦੇ ਆਧਾਰ ’ਤੇ ਵੀ ਕਿਸੇ ਮੁਲਾਜ਼ਮ ਨੂੰ ਡਿਊਟੀ ਤੋਂ ਛੋਟ ਨਹੀਂ ਦਿੱਤੀ ਜਾਵੇਗੀ, ਕਿਉਂਕਿ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਅਖ਼ੀਰ ’ਚ ਸਮੂਹ ਅਧਿਕਾਰੀਆਂ ਨੂੰ ਤੈਅ ਸਮੇਂ ਤੇ ਜ਼ਿੰਮੇਵਾਰੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST
