ਕੋਵਿਡ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ : ਸਿਹਤ ਮੰਤਰੀ

Tuesday, May 18, 2021 - 12:55 AM (IST)

ਚੰਡੀਗੜ੍ਹ (ਸ਼ਰਮਾ)- ਕੋਵਿਡ-19 ਮਹਾਮਾਰੀ ਦੌਰਾਨ ਮਰੀਜ਼ਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਉਨ੍ਹਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੂਅਲ ਮੀਟਿੰਗ ਦੌਰਾਨ ਕੀਤਾ।

ਇਹ ਖ਼ਬਰ ਪੜ੍ਹੋ- ਬਾਰਸੀਲੋਨਾ ਨੇ ਚੇਲਸੀ ਨੂੰ 4-0 ਨਾਲ ਹਰਾ ਕੇ ਪਹਿਲੀ ਵਾਰ WCL ਖਿਤਾਬ ਜਿੱਤਿਆ

ਉਨ੍ਹਾਂ ਕਿਹਾ ਕੇ ਪ੍ਰਾਈਵੇਟ ਹਸਪਤਾਲਾਂ ਵਲੋਂ ਸਰਕਾਰ ਵਲੋਂ ਤੈਅ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨ੍ਹਾਂ ਖਿਲਾਫ ਸਖਤ ਕਾਰਵਾਈ ਲਈ ਮਜ਼ਬੂਰ ਹੋਣਾ ਪਵੇਗਾ। ਮਹਾਮਾਰੀ ਐਕਟ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ।

ਇਹ ਖ਼ਬਰ ਪੜ੍ਹੋ- ਨਿਊਜ਼ੀਲੈਂਡ ਵਿਰੁੱਧ ਟੈਸਟ ਸੀਰੀਜ਼ ’ਚੋਂ ਬਾਹਰ ਹੋਇਆ ਆਰਚਰ
ਉਨ੍ਹਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜ਼ਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸ ਨੂੰ ਇੱਕ ਚਿਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜ਼ਬੂਰ ਨਾ ਕੀਤਾ ਜਾਵੇ।
ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਦਵਾਈਆਂ ਅਤੇ ਆਕਸੀਜਨ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿਚ ਖਾਸ ਤੌਰ ਤੇ ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ, ਆਈ.ਐੱਮ.ਏ. ਸੂਬਾ ਪ੍ਰਧਾਨ ਡਾ. ਕੁਲਦੀਪ ਸਿੰਘ ਮਾਨ ਅਤੇ ਜ਼ਿਲਿਆਂ ਦੇ ਹੋਰ ਮੈਂਬਰ ਸ਼ਾਮਲ ਸਨ।       


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News