ਵੋਟਰਾਂ ਨੂੰ ਲਾਲਚ ਦੇ ਕੇ ਭਰਮਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ : ਚੋਣ ਆਬਜਰਵਰ

Tuesday, May 28, 2024 - 05:38 PM (IST)

ਵੋਟਰਾਂ ਨੂੰ ਲਾਲਚ ਦੇ ਕੇ ਭਰਮਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ : ਚੋਣ ਆਬਜਰਵਰ

ਜਲੰਧਰ (ਬਿਊਰੋ) : ਲੋਕ ਸਭਾ ਚੋਣਾਂ-2024 ਦੌਰਾਨ ਜਲੰਧਰ ਦੀ ਲੋਕ ਸਭਾ ਸੀਟ ਜਿਵੇਂ ਸਮਾਂ ਨੇੜੇ ਆ ਰਿਹਾ ਹੈ, ਨੂੰ ਧਿਆਨ ’ਚ ਰੱਖਦਿਆਂ ਚੋਣ ਆਬਜਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਚੋਣਾਂ ਦੇ ਆਖ਼ਰੀ ਪੜਾਅ ’ਚ ਆਦਰਸ਼ ਚੋਣ ਜਾਬਤੇ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸੰਬੋਧਨ ਕਰਦਿਆਂ ਜਨਰਲ ਆਬਜਰ ਜੇ.ਮੇਘਨਾਥ ਰੈਡੀ, ਪੁਲਸ ਆਬਜਰਵਰ ਸਤੀਸ਼ ਕੁਮਾਰ ਅਤੇ ਖ਼ਰਚਾ ਆਬਰਵਰ ਮਾਧਵ ਦੇ਼ਸ਼ਮੁਖ , ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਸ ਕਮਿਸ਼ਨਰ ਰਾਹੁਲ ਐੱਸ. ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕਿਹਾ ਕਿ ਚੋਣਾਂ ਦੌਰਾਨ ਅਖੀਰਲੇ 96 ਘੰਟੇ ਸਾਰੀਆਂ ਧਿਰਾਂ ਲਈ ਬਹੁਤ ਨਾਜ਼ੁਕ ਹੁੰਦੇ ਹਨ, ਇਸ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨਾਂ ਉਮੀਦਵਾਰਾਂ ਤੇ ਪਾਰਟੀਆਂ ਖ਼ਿਲਾਫ਼ ਜੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗਾ ਜੋ ਵੋਟਰਾਂ ਨੂੰ ਆਪਣੇ ਪੱਖ ’ਚ ਕਰਨ ਲਈ ਉਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਲਾਲਚ ਦੇਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਉਮੀਦਵਾਰ ਜਾਂ ਪਾਰਟੀ ਦੀ ਤਰਫੋਂ ਅਜਿਹੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਪੁਲਸ ਮੁਖੀ ਨੇ ਨਹੀਂ ਦਿੱਤੀ ਸੁਰੱਖਿਆ ਨਾਲ ਪਏ ਵਿੱਤੀ ਬੋਝ ਦੀ ਰਿਪੋਰਟ, ਹਾਈਕੋਰਟ ਸਖ਼ਤ

ਉਨ੍ਹਾਂ ਕਿਹਾ ਕਿ ਉਮੀਦਵਾਰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਦਾਇਰੇ ਅੰਦਰ ਕਿਸੇ ਵੀ ਜਨਤਕ ਜਾਂ ਨਿੱਜੀ ਸਥਾਨ ’ਤੇ ਪ੍ਰਚਾਰ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੈਲੂਲਰ ਫੋਨ, ਕੋਡਲੈਸ ਫੋਨ ਅਤੇ ਵਾਇਰਲੈਸ ਫੋਨ ਪੋਲਿੰਗ ਸਟੇਸ਼ਨ ਦੇ ਅੰਦਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਚੋਣ ਆਬਜਰਵਰਾਂ, ਜ਼ਿਲ੍ਹਾ ਚੋਣ ਅਫ਼ਸਰ ਅਤੇ ਪੁਲਸ ਕਮਿਸ਼ਨਰ ਨੇ ਆਦਰਸ਼ ਚੋਣ ਜਾਬਤਾ ਲਾਗੂ ਕਰਨ ਵਾਲੀਆਂ ਸਾਰੀਆਂ ਸਬੰਧਿਤ ਧਿਰਾਂ ਖ਼ਾਸ ਕਰਕੇ ਆਬਕਾਰੀ ਵਿਭਾਗ ਨੂੰ ਕਿਹਾ ਕਿ ਜ਼ਿਲ੍ਹੇ ’ਚ ਸ਼ਰਾਬ ਦੀ ਆਵਾਜਾਈ ’ਤੇ ਸ਼ਖਤ ਨਜਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਜਲੰਧਰ ’ਚ ਸ਼ਰਾਬ ਵੰਡਣ ਦੀ ਜੇਕਰ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਡਰਾਈ ਡੇਅ ਦੇ ਸਮੇਂ ਦੌਰਾਨ ਹੋਟਲਾਂ, ਬਾਰਾਂ, ਰੈਸਟੋਰੈਂਟਾਂ ਤੋਂ ਇਲਾਵਾ ਹੋਰ ਖਾਣ-ਪੀਣ ਵਾਲੀਆਂ ਥਾਵਾਂ ’ਤੇ ਵੀ ਸ਼ਰਾਬ ਪਰੋਸਣ ’ਤੇ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੈਸੇ ਦੇ ਲੈਣ-ਦੇਣ ਤੇ ਵੰਡਣਯੋਗ ਹੋਰ ਸ਼ੱਕੀ ਚੀਜਾਂ ਦੀ ਅਵਾਜਾਈ ’ਤੇ ਵੀ ਸ਼ਖਤ ਨਿਗਰਾਨੀ ਰੱਖੀ ਜਾਵੇ।

ਇਹ ਖ਼ਬਰ ਵੀ ਪੜ੍ਹੋ : ਬੀਬੀ ਜਗੀਰ ਕੌਰ ਵਾਲੇ ਮਸਲੇ ’ਤੇ ਖੁੱਲ੍ਹ ਕੇ ਬੋਲੇ ਚਰਨਜੀਤ ਸਿੰਘ ਚੰਨੀ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News