ਨਿਗਮ ਚੋਣਾਂ ਦੌਰਾਨ ਰਹਿਣਗੇ ਪੁਖ਼ਤਾ ਪ੍ਰਬੰਧ, ਸ਼ਰਾਰਤੀ ਅਨਸਰਾਂ ’ਤੇ ਰਹੇਗੀ ਬਾਜ਼ ਅੱਖ

Saturday, Dec 07, 2024 - 11:25 AM (IST)

ਨਿਗਮ ਚੋਣਾਂ ਦੌਰਾਨ ਰਹਿਣਗੇ ਪੁਖ਼ਤਾ ਪ੍ਰਬੰਧ, ਸ਼ਰਾਰਤੀ ਅਨਸਰਾਂ ’ਤੇ ਰਹੇਗੀ ਬਾਜ਼ ਅੱਖ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਨਗਰ ਨਿਗਮ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਵਿਸ਼ੇਸ਼ ਡੀ. ਜੀ. ਪੀ. ਅਰਪਿਤ ਸ਼ੁਕਲਾ ਅਤੇ ਸੂਬਾ ਚੋਣ ਕਮਿਸ਼ਨ ਦੇ ਸਕੱਤਰ ਜਗਜੀਤ ਸਿੰਘ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ 5 ਨਗਰ ਨਿਗਮਾਂ, 44 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ 43 ਵਾਰਡਾਂ ਦੇ ਨਾਲ-ਨਾਲ ਹੋਰ ਨਗਰ ਨਿਗਮਾਂ ਦੇ 6 ਵਾਰਡਾਂ ਲਈ ਲਈ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਸੂਬੇ ਦੇ ਕੁੱਲ੍ਹ 1609 ਪੋਲਿੰਗ ਸਥਾਨ ਅਤੇ 3717 ਪੋਲਿੰਗ ਬੂਥ ਹਨ, ਜਿਨ੍ਹਾਂ ’ਚੋਂ 344 ਨੂੰ ਅਤਿ ਸੰਵੇਦਨਸ਼ੀਲ ਅਤੇ 665 ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ- 4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦਾ ਕਤਲ, ਆਖ਼ਰੀ ਵਾਰ ਮਾਂ ਨਾਲ ਕੀਤੀ ਇਹ ਭਾਵੁਕ ਗੱਲ

ਸਾਰੇ ਪੋਲਿੰਗ ਸਥਾਨਾਂ ਅਤੇ ਬੂਥਾਂ ’ਤੇ ਸੁਰੱਖਿਆ ਦੇ ਨਿਯਮਾਂ ਅਨੁਸਾਰ ਲੋੜੀਂਦੀ ਪੁਲਸ ਫੋਰਸ ਤਾਇਨਾਤ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਲਈ ਪੰਜਾਬ ਪੁਲਸ ਦੇ ਕਰੀਬ 20,486 ਪੁਲਸ ਮੁਲਾਜ਼ਮ ਅਤੇ ਹੋਮਗਾਰਡ ਜਵਾਨ ਤਾਇਨਾਤ ਕੀਤੇ ਜਾਣਗੇ। 500 ਪੈਟਰੋਲਿੰਗ ਪਾਰਟੀਆਂ ਤੇ 283 ਸਟਰਾਈਕਿੰਗ ਰਿਜ਼ਰਵ (ਡੀ. ਜੀ. ਪੀ. ਪੰਜਾਬ, ਰੇਂਜ ਅਤੇ ਜ਼ਿਲਾ ਹੈੱਡਕੁਆਰਟਰ, ਸਬ-ਡਿਵੀਜ਼ਨ ਜੀ.ਓ. ਅਤੇ ਪੁਲਸ ਸਟੇਸ਼ਨ) ਵੀ ਪੋਲਿੰਗ ਖੇਤਰਾਂ ਨੂੰ 24 ਘੰਟੇ ਸੁਰੱਖਿਅਤ ਰੱਖਣ ਅਤੇ ਕਿਸੇ ਵੀ ਸੰਕਟਕਾਲੀ ਸਥਿਤੀ ’ਚ ਤੁਰੰਤ ਕਾਰਵਾਈ ਲਈ ਤਾਇਨਾਤ ਕੀਤੇ ਜਾਣਗੇ।

ਇਹ ਵੀ ਪੜ੍ਹੋ- ਪੰਜਾਬ ਦੇ ਪੁਲਸ ਥਾਣਿਆਂ ਲਈ ਖ਼ਤਰੇ ਦੀ ਘੰਟੀ, ਅਲਰਟ ਜਾਰੀ

ਨਾਜਾਇਜ਼ ਸ਼ਰਾਬ, ਨਕਦੀ, ਨਸ਼ਿਆਂ ਤੇ ਸਮਾਜ ਵਿਰੋਧੀ ਤੱਤਾਂ ਦੀ ਆਵਾਜਾਈ ਨੂੰ ਰੋਕਣ ਲਈ ਸੂਬੇ ਭਰ ’ਚ ਦਿਨ-ਰਾਤ 74 ਸੈਕੰਡ ਲਾਈਨ ਆਫ ਡਿਫੈਂਸ ਨਾਕੇ, 87 ਅੰਤਰਰਾਜੀ ਨਾਕੇ ਤੇ 257 ਅੰਤਰ-ਜ਼ਿਲਾ/ਇੰਟਰ-ਜ਼ਿਲਾ ਨਾਕੇ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਪੈਸ਼ਲ ਡੀ. ਜੀ. ਪੀ., ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਇਨ੍ਹਾਂ ਚੋਣਾਂ ਲਈ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਤ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਗਿਆ ਹੈ। ਚੋਣਾਂ ਦੀ ਮਿਤੀ ਤੋਂ 3 ਦਿਨ ਪਹਿਲਾਂ ਤੱਕ ਸ਼ਰਾਰਤੀ ਅਨਸਰਾਂ ਦੇ ਸੂਬੇ ’ਚ ਦਾਖ਼ਲੇ ਨੂੰ ਰੋਕਣ ਤੇ ਸ਼ਰਾਬ ਜਾਂ ਨਸ਼ਿਆਂ ਦੀ ਸਮੱਗਲਿੰਗ ਜਾਂ ਵੰਡ ਨੂੰ ਰੋਕਣ ਲਈ ਸਖ਼ਤ ਚੌਕਸੀ ਤੇ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਵਿਸ਼ੇਸ਼ ਡੀ. ਜੀ. ਪੀ. ਅਰਪਿਤ ਸ਼ੁਕਲਾ ਤੇ ਰਾਜ ਚੋਣ ਕਮਿਸ਼ਨ ਦੇ ਸਕੱਤਰ ਜਗਜੀਤ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ- ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ਬਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News