28 ਫਰਵਰੀ ਤੱਕ ਇਸ ਕੰਮ ''ਤੇ ਸਖ਼ਤ ਪਾਬੰਦੀ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
Friday, Jan 03, 2025 - 09:13 AM (IST)
ਫਾਜ਼ਿਲਕਾ (ਲੀਲਾਧਰ) : ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਦੇ ਚੜ੍ਹਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰਾਂ ਦੀ 24 ਘੰਟੇ ਲਈ ਡਿਊਟੀ ਲਗਾਉਣ ਤਾਂ ਜੋ ਕਿਸੇ ਵੀ ਜੱਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਠੰਡ ਦੌਰਾਨ ਵੱਡੇ ਖ਼ਤਰੇ ਦੀ ਘੰਟੀ! ਬੇਹੱਦ ਸਾਵਧਾਨ ਰਹਿਣ ਦੀ ਲੋੜ
ਇਹ ਹੁਕਮ ਜ਼ਿਲ੍ਹੇ ਅੰਦਰ 28 ਫਰਵਰੀ 2025 ਤੱਕ ਲਾਗੂ ਰਹਿਣਗੇ। ਹੁਕਮਾਂ 'ਚ ਕਿਹਾ ਕਿ ਅਕਸਰ ਹੀ ਵੇਖਣ 'ਚ ਆਉਂਦਾ ਹੈ ਕਿ ਵੱਖ-ਵੱਖ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਅਣ-ਅਧਿਕਾਰਤ ਤੌਰ ’ਤੇ ਵੱਖ-ਵੱਖ ਸਰਕਾਰੀ ਇਮਾਰਤਾਂ, ਜਿਸ 'ਚ ਪਾਣੀ ਦੀਆਂ ਟੈਂਕੀਆਂ ਵੀ ਸ਼ਾਮਲ ਹਨ, ਦੇ ਉੱਪਰ ਚੜ੍ਹ ਕੇ ਆਤਮਦਾਹ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ, ਠੰਡ 'ਚ ਲੱਗ ਗਈਆਂ ਮੌਜਾਂ
ਇਨ੍ਹਾਂ ਹਾਲਾਤ ਨੂੰ ਨਜਿੱਠਣ ਲਈ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨ੍ਹਾਂ ਸਰਕਾਰੀ ਇਮਾਰਤਾਂ ਅਤੇ ਟੈਂਕੀਆਂ ਉੱਪਰ ਚੜ੍ਹ ਕੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਰੋਕਿਆ ਜਾਣਾ ਜ਼ਰੂਰੀ ਹੈ। ਇਨ੍ਹਾਂ ਹੁਕਮਾਂ ਦੀ ਉਲਘੰਣਾ ਕਰਨ ਦੀ ਸੂਰਤ 'ਚ ਸਬੰਧਿਤ ਵਿਭਾਗ ਦੇ ਪੁਲਸ ਮੁਖੀ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8