ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ''ਤੇ ਕੱਸਿਆ ਗਿਆ ਸ਼ਿਕੰਜਾ, 5 ਬੱਚੇ ਕੀਤੇ ਰੈਸਕਿਊ

Wednesday, Nov 20, 2024 - 03:38 PM (IST)

ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ''ਤੇ ਕੱਸਿਆ ਗਿਆ ਸ਼ਿਕੰਜਾ, 5 ਬੱਚੇ ਕੀਤੇ ਰੈਸਕਿਊ

ਨਵਾਂਸ਼ਹਿਰ (ਤ੍ਰਿਪਾਠੀ)-ਡਾਇਰੈਕਟਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ 'ਪ੍ਰੋਜੇਕਟ ਜੀਵਨ ਜੋਤ' ਨੂੰ ਲਾਗੂ ਕਰਨ ਲਈ ਜ਼ਿਲ੍ਹੇ ਵਿਚ ਬਾਲ ਭਿਖਿਆ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਅੱਜ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਨਵਾਂਸ਼ਹਿਰ ਵਿਖੇ ਚੰਡੀਗੜ੍ਹ ਰੋਡ, ਬੰਗਾ ਰੋਡ ਅਤੇ ਰੇਲਵੇ ਰੋਡ ’ਤੇ ਬਾਲ ਭਿੱਖਿਆ ਖ਼ਿਲਾਫ਼ ਚੈਕਿੰਗ ਕੀਤੀ ਅਤੇ ਟੀਮ ਵੱਲੋਂ ਚੈਕਿੰਗ ਦੌਰਾਨ 18 ਸਾਲ ਤੋਂ ਘੱਟ ਉਮਰ ਦੇ ਪੰਜ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।

ਬੱਚਿਆਂ ਨੂੰ ਰੈਸਕਿਊ ਕਰਨ ਉਪਰੰਤ ਬਾਲ ਭਲਾਈ ਕਮੇਟੀ ਵਿਖੇ ਪੇਸ਼ ਕੀਤਾ ਗਿਆ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ’ਤੇ ਅਪਰਾਧ ਹੈ।

PunjabKesari

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ, ਜਿਮ ਦੇ ਬਾਹਰ ਚੱਲੀ ਗੋਲ਼ੀ, ਬਣਿਆ ਦਹਿਸ਼ਤ ਦਾ ਮਾਹੌਲ

ਬਾਲ ਭਿੱਖਿਆ ਨੂੰ ਜੜ੍ਹੋ ਖ਼ਤਮ ਕਰਨ ਲਈ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ ਵਿਚ ਪੈਸੇ ਨਾ ਦਿੱਤੇ ਜਾਣ ਸਗੋਂ ਉਨਾਂ ਦੇ ਮਾਪਿਆਂ ਦੀ ਕਾਊਂਸਲਿੰਗ ਕੀਤੀ ਜਾਵੇ, ਤਾਂ ਜੋ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਣ ਦੀ ਬਜਾਏ ਸਕੂਲਾਂ ਵਿਚ ਪੜ੍ਹਨ ਲਈ ਭੇਜਣ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਰਜਿੰਦਰ ਕੌਰ ਵੱਲੋਂ ਸਰਕਾਰ ਵੱਲੋਂ ਲੋਡ਼ਵੰਦ ਬੱਚਿਆਂ ਲਈ ਚਲਾਈ ਜਾ ਰਹੀ ਸਪੋਂਸਰਸ਼ਿਪ ਸਕੀਮ ਸਬੰਧੀ ਵੀ ਜਾਣੂ ਕਰਵਾਇਆ ਗਿਆ, ਜਿਸ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਪ੍ਰਤੀ ਮਹੀਨਾ 4000 ਰੁਪਏ ਵਿੱਤੀ ਸਹਾਇਤਾ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਦਿੱਤੀ ਜਾਂਦੀ ਹੈ।

ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭਿੱਖਿਆ ਵਿਚ ਲੱਗਿਆ ਵਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਕਮਰਾ ਨੰਬਰ 413, ਤੀਜੀ ਮੰਜ਼ਿਲ, ਡੀ. ਸੀ ਦਫ਼ਤਰ ਜਾਂ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ।
ਚੈਕਿੰਗ ਟੀਮ ਵਿਚ ਸਿਹਤ ਵਿਭਾਗ ਵੱਲੋਂ ਰੁਪਿੰਦਰ ਸਿੰਘ, ਬਾਲ ਸੁਰੱਖਿਆ ਅਫ਼ਸਰ ਰਜਿੰਦਰ ਕੌਰ ਅਤੇ ਸੰਤੋਸ਼ ਡੀ.ਈ.ਓ, ਸੀ. ਡੀ. ਪੀ. ਓ. ਦਫ਼ਤਰ ਤੋਂ ਬਿਮਲਾ ਦੇਵੀ, ਪੁਲਸ ਵਿਭਾਗ ਤੋਂ ਪਰਵਿੰਦਰ ਕੁਮਾਰ, ਰੇਨੂੰ ਅਤੇ ਮੋਨਿਕਾ ਰਾਣੀ ਤੋਂ ਇਲਾਵਾ ਸਿੱਖਿਆ ਵਿਭਾਗ ਤੋਂ ਸੁਖਵਿੰਦਰ ਸਿੰਘ ਮੌਜੂਦ ਸਨ।

ਇਹ ਵੀ ਪੜ੍ਹੋ-300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News