ਅਧਿਆਪਕਾਂ ਨੂੰ ਮਿਲਦੇ ਜ਼ਿਲ੍ਹਾ ਪੱਧਰੀ ਐਵਾਰਡਾਂ ਸਬੰਧੀ ਸਖ਼ਤੀ ਦਾ ਨਿਰਦੇਸ਼

Saturday, Aug 28, 2021 - 11:34 AM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਵੱਲੋਂ ਜ਼ਿਲਾ ਪੱਧਰ ’ਤੇ ਪ੍ਰਾਪਤ ਕੀਤੇ ਜਾਂਦੇ ਐਵਾਰਡਾਂ ਸਬੰਧੀ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਬੁਲਾਰੇ ਅਨੁਸਾਰ ਕੁਝ ਅਧਿਆਪਕਾਂ ਵੱਲੋਂ ਜ਼ਿਲਾ ਸਿੱਖਿਆ ਅਫਸਰ/ਵਿਭਾਗ ਦੀਆਂ ਸਿਫਾਰਸ਼ਾਂ ਤੋਂ ਬਿਨਾਂ ਐਵਾਰਡ ਪ੍ਰਾਪਤ ਕਰਨ ਦੇ ਕੇਸ ਵਿਭਾਗ ਦੇ ਧਿਆਨ ’ਵਿਚ ਆਏ ਹਨ। ਕਈ ਆਧਿਆਪਕਾਂ ਵੱਲੋਂ ਅਜਿਹੇ  ਐਵਾਰਡ ਪ੍ਰਾਪਤ ਕੀਤੇ ਗਏ ਹਨ, ਜਿਨ੍ਹਾਂ ਦਾ ਸਿੱਖਿਆ ਨਾਲ ਕੋਈ ਵੀ ਸਬੰਧ ਨਹੀਂ ਹੈ। ਬੁਲਾਰੇ ਅਨੁਸਾਰ ਇਹ ਮਾਮਲਾ ਸਿੱਧੇ ਤੌਰ ’ਤੇ ਅਧਿਆਪਕ ਤਬਾਦਲਾ ਨੀਤੀ ਨਾਲ ਜੁੜਿਆ ਹੋਇਆ ਹੈ ਕਿਉਂਕਿ ਅਧਿਆਪਕਾਂ ਨੂੰ ਬਦਲੀਆਂ ਦੌਰਾਨ ਇਨ੍ਹਾਂ ਐਵਾਰਡਾਂ ਦੇ ਵਾਧੂ ਅੰਕ ਮਿਲਦੇ ਹਨ।

ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਐਲਾਨ, ਭਾਜਪਾ ਦੀ ਪੰਜਾਬ ’ਚ ਇਕ ਵੀ ਮੀਟਿੰਗ ਨਹੀਂ ਹੋਣ ਦੇਣਗੇ

ਬੁਲਾਰੇ ਅਨੁਸਾਰ ਇਸ ਸੰਦਰਭ ਵਿਚ ਹੀ ਸਿੱਖਿਆ ਸਕੱਤਰ ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਸਬੰਧਤ ਜ਼ਿਲਾ ਸਿੱਖਿਆ ਅਫਸਰ/ਵਿਭਾਗ ਦੀ ਪ੍ਰਵਾਨਗੀ ਤੋਂ ਬਿਨਾਂ ਪ੍ਰਾਪਤ ਕੀਤੇ ਐਵਾਰਡਾਂ ਨੂੰ ਅਧਿਆਪਕ ਤਬਾਦਲਾ ਨੀਤੀ ਦੇ ਹੇਠ ਵਾਧੂ ਅੰਕਾਂ ਦਾ ਲਾਭ ਨਾ ਦਿੱਤਾ ਜਾਵੇ। ਇਸ ਦੇ ਨਾਲ ਹੀ ਅਜਿਹੇ ਅਵਾਰਡਾਂ ਨੂੰ ਸਰਕਾਰੀ ਰਿਕਾਰਡ/ਸਰਵਿਸ ਬੁੱਕ ਆਦਿ ਵਿਚ ਕੋਈ ਵੀ ਇੰਦਰਾਜ ਨਾ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਦਿੱਲੀ ਗੁਰਦੁਆਰਾ ਕਮੇਟੀ ਨੇ ਸਿੱਖਿਆ ਖੇਤਰ ’ਚ ਪ੍ਰਬੰਧਾਂ ਵਿਚ ਸੁਧਾਰ ਲਈ 5 ਮੈਂਬਰੀ ਕਮੇਟੀ ਬਣਾਈ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News