ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਨਿਰਦੇਸ਼, ਕੀਤੀ ਕੋਤਾਹੀ ਤਾਂ ਭੁਗਤਣਾ ਪਵੇਗਾ ਅੰਜਾਮ
Friday, Nov 29, 2024 - 06:05 AM (IST)
ਲੁਧਿਆਣਾ (ਵਿੱਕੀ) : ਪੰਜਾਬ ਦੇ ਸਰਕਾਰੀ ਸਕੂਲਾਂ ’ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਤਹਿਤ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ ਪਰ ਹਾਲ ਹੀ ਵਿਚ ਮਿਡ-ਡੇ-ਮੀਲ ਸਕੀਮ ’ਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ।
ਪੰਜਾਬ ਮਿਡ-ਡੇ-ਮੀਲ ਸੋਸਾਇਟੀ ਨੇ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਸਕੂਲਾਂ ’ਚ ਹਫ਼ਤਾਵਾਰੀ ਮੈਨਿਊ ਅਨੁਸਾਰ ਖਾਣਾ ਨਾ ਤਿਆਰ ਕਰਨ, ਵਿਦਿਆਰਥੀਆਂ ਨੂੰ ਸੀਜ਼ਨ ਅਨੁਸਾਰ ਫਲ ਨਾ ਦੇਣ ਅਤੇ ਜਾਅਲੀ ਹਾਜ਼ਰੀ ਦਰਜ ਕਰਨ ਵਰਗੀਆਂ ਬੇਨਿਯਮੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ- ਨਸ਼ਾ ਛੁਡਾਊ ਕੇਂਦਰ ਰਹਿ ਕੇ ਵੀ ਨਾ ਸੁਧਰਿਆ ਮਾਪਿਆਂ ਦਾ ਇਕਲੌਤਾ ਪੁੱਤ, ਆਉਂਦੇ ਹੀ ਲਾ ਲਿਆ 'ਮੌਤ ਦਾ ਟੀਕਾ'
ਸੋਸਾਇਟੀ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਹਾਜ਼ਰੀ ਅਤੇ ਹਫਤਾਵਾਰੀ ਮੈਨਿਊ ਅਨੁਸਾਰ ਸਮੇਂ ਸਿਰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਵੇ। ਜੇਕਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸਬੰਧਤ ਸਕੂਲ ਮੁਖੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਾਅਲੀ ਹਾਜ਼ਰੀ ਅਤੇ ਗੁਣਵੱਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੱਤਰ ਵਿਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਕੂਲ ਮੁਖੀ ਵਿਦਿਆਰਥੀਆਂ ਨੂੰ ਪੌਸ਼ਟਿਕ ਅਤੇ ਸਿਹਤਮੰਦ ਭੋਜਨ ਮਿਲਣਾ ਯਕੀਨੀ ਬਣਾਉਣ। ਜੇਕਰ ਕੋਈ ਸਕੂਲ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।
ਮਿਡ-ਡੇ-ਮੀਲ ਦਾ ਹਫ਼ਤਾਵਾਰੀ ਮੈਨਿਊ
ਸੋਮਵਾਰ : ਦਾਲ (ਮੌਸਮੀ ਸਬਜ਼ੀ) ਅਤੇ ਰੋਟੀ
ਮੰਗਲਵਾਰ : ਰਾਜ ਮਾਂਹ ਅਤੇ ਚੌਲ
ਬੁੱਧਵਾਰ : ਕਾਲੇ ਚਨੇ/ਚਿੱਟੇ ਚਨੇ (ਆਲੂ ਦੇ ਨਾਲ) ਅਤੇ ਪੂੜੀ/ਰੋਟੀ
ਵੀਰਵਾਰ : ਕੜ੍ਹੀ (ਆਲੂ-ਪਿਆਜ਼ ਪਕੌੜੇ) ਅਤੇ ਚਾਵਲ, ਮੌਸਮੀ ਫਲਾਂ ਦੇ ਨਾਲ
ਸ਼ੁੱਕਰਵਾਰ : ਮੌਸਮੀ ਸਬਜ਼ੀਆਂ ਅਤੇ ਰੋਟੀਆਂ
ਸ਼ਨੀਵਾਰ : ਛੋਲਿਆਂ ਦੀ ਦਾਲ ਅਤੇ ਚੌਲ, ਮੌਸਮੀ ਫਲਾਂ ਦੇ ਨਾਲ
ਇਸ ਤੋਂ ਇਲਾਵਾ ਹਫਤੇ ’ਚ ਇਕ ਵਾਰ ਖੀਰ ਵੀ ਦਿੱਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e