SDM ਵੱਲੋਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖ਼ਤ ਨਜ਼ਰ ਰੱਖਣ ਦੀਆਂ ਹਦਾਇਤਾਂ

10/07/2023 12:23:39 PM

ਗੁਰਾਇਆ (ਮੁਨੀਸ਼ ਬਾਵਾ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਉਪ ਮੰਡਲ ਮੈਜਿਸਟ੍ਰੇਟ ਸਬ-ਡਵੀਜ਼ਨ ਫਿਲੌਰ ਅਮਨਪਾਲ ਸਿੰਘ ਨੇ ਅੱਜ ਸਬ-ਡਵੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਨੂੰ ਅਜਿਹੇ ਮਾਮਲਿਆਂ ’ਤੇ ਸਖ਼ਤ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਲਾਕੇ ਵਿੱਚ ਖੇਤਾਂ ਵਿੱਚ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ’ਤੇ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ : ICP ਅਟਾਰੀ ’ਤੇ 5 ਸਾਲ ਬਾਅਦ ਫੜਿਆ ਗਿਆ 2.55 ਕਿੱਲੋ ਸੋਨਾ, ਕਸਟਮ ਵਿਭਾਗ ਵੀ ਹੈਰਾਨ

ਅੱਜ ਇਥੇ ਐੱਸ.ਡੀ.ਐੱਮ. ਦਫ਼ਤਰ ਵਿਖੇ ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ, ਬੀ.ਡੀ.ਓਜ਼, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਐਸ.ਡੀ.ਐਮ. ਨੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ’ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਝੋਨੇ ਦੀ ਪਰਾਲੀ ਸਾੜਨ ’ਤੇ ਰੋਕ ਲਗਾਈ ਗਈ ਹੈ । ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ’ਤੇ ਨਿਗਰਾਨੀ ਲਈ ਸਬ ਡਵੀਜ਼ਨ ਵਿੱਚ 26 ਨੋਡਲ ਅਫ਼ਸਰ ਅਤੇ 12 ਕਲੱਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਐਕਸ਼ਨ 'ਚ ਪੰਜਾਬ ਸਿੱਖਿਆ ਵਿਭਾਗ, ਸਕੂਲਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ

ਇਸ ਤੋਂ ਇਲਾਵਾ ਜ਼ਿਆਦਾ ਪ੍ਰਭਾਵਿਤ ਪਿੰਡਾਂ ਵਿੱਚ ਅਜਿਹੇ ਮਾਮਲਿਆਂ ਨੂੰ ਰੋਕਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਬੀ.ਡੀ.ਓਜ਼ ਆਧਾਰਿਤ ਸਾਂਝੀਆਂ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਅਜਿਹੇ  ਪਿੰਡਾਂ ਵਿੱਚ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਖਿਲਾਫ਼ ਲਗਾਤਾਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਜਾਗਰੂਕਤਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਕੂਲੀ ਬੱਚਿਆਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਰਾਲੀ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਸਕੇ। 

ਇਹ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha