ਘੱਲੂਘਾਰਾ ਨੂੰ ਧਿਆਨ 'ਚ ਰੱਖਦਿਆਂ DGP ਭਾਵਰਾ ਨੇ ਪੰਜਾਬ ਪੁਲਸ ਨੂੰ ਦਿੱਤੀਆਂ ਸਖ਼ਤ ਹਦਾਇਤਾਂ

05/28/2022 12:23:55 PM

ਜਲੰਧਰ (ਧਵਨ)- ਘੱਲੂਘਾਰਾ ਹਫ਼ਤਾ ਨੇੜੇ ਆਉਂਦਿਆਂ ਹੀ ਪੰਜਾਬ ਪੁਲਸ ਹੈੱਡਕੁਆਰਟਰ ਵਲੋਂ ਪੂਰੇ ਸੂਬੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਦੇ ਡੀ. ਜੀ. ਪੀ ਵੀ. ਕੇ. ਭਾਵਰਾ ਵੱਲੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਵਰਗੇ ਮਹਾਨਗਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ​ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਪੁਲਸ ਨੂੰ 15 ਜੂਨ ਤੱਕ ਸੁਰੱਖਿਆ ਪ੍ਰਬੰਧ ਸਖ਼ਤ ਰੱਖਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਘੱਲੂਘਾਰਾ ਨੂੰ ਵੇਖਦਿਆਂ ਕੇਂਦਰੀ ਗ੍ਰਹਿ ਮੰਤਰਾਲਾ ਤੋਂ ਨੀਮ ਸੁਰੱਖਿਆ ਫ਼ੋਰਸਾਂ ਦੀਆਂ 2 ਕੰਪਨੀਆਂ ਪੰਜਾਬ ਨੂੰ ਭੇਜਣ ਲਈ ਕਿਹਾ ਸੀ, ਜਿਨ੍ਹਾਂ ਨੂੰ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮਾਝੇ ਦੀਆਂ ਨਾਜ਼ੁਕ ਥਾਵਾਂ ’ਤੇ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਫਿਲੌਰ ਵਿਖੇ ਪੰਜਾਬ ਪੁਲਸ ਅਕੈਡਮੀ ’ਚ ਡਰੱਗ ਰੈਕੇਟ ਦੇ ਮਾਮਲੇ ’ਚ ਆਇਆ ਨਵਾਂ ਮੋੜ, ਹੋ ਸਕਦੀ ਹੈ CBI ਜਾਂਚ

ਪੁਲਸ ਦੇ ਉੱਚ ਅਧਿਕਾਰੀਆਂ ਤੋਂ ਪਤਾ ਲੱਗਾ ਹੈ ਕਿ ਨੀਮ ਸੁਰੱਖਿਆ ਫ਼ੋਰਸਾਂ ਦੀਆਂ ਕੰਪਨੀਆਂ ਜੂਨ ਮਹੀਨੇ ਤੱਕ ਪੰਜਾਬ ’ਚ ਰੱਖੀਆਂ ਜਾ ਸਕਦੀਆਂ ਹਨ। ਉਸ ਤੋਂ ਬਾਅਦ ਹਾਲਾਤ ਆਮ ਵਾਂਗ ਹੋਣ ’ਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਵੈਸੇ ਪੰਜਾਬ ਸਰਕਾਰ ਵੱਲੋਂ ਹਰ ਸਾਲ ਘੱਲੂਘਾਰੇ ਮੌਕੇ ਕੇਂਦਰੀ ਨੀਮ ਸੁਰੱਖਿਆ ਫ਼ੋਰਸਾਂ ਦੀਆਂ ਕੰਪਨੀਆਂ ਪੰਜਾਬ ਬੁਲਾਈਆਂ ਜਾਂਦੀਆਂ ਹਨ ਅਤੇ ਜੂਨ ਦੇ ਅੰਤ ਵਿੱਚ ਵਾਪਸ ਭੇਜ ਦਿੱਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ: ਵਧ ਸਕਦੀਆਂ ਨੇ ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਦੀਆਂ ਮੁਸ਼ਕਿਲਾਂ, ਮਾਮਲੇ ਦੀ ਕਰ ਸਕਦੀ ਹੈ ED ਜਾਂਚ

ਪੰਜਾਬ ਦੇ ਡੀ. ਜੀ. ਪੀ. ਵੀ. ਕੇ. ਭਾਵਰਾ ਖ਼ੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਅਤੇ ਜਲੰਧਰ ਆਏ ਸਨ। ਉਨ੍ਹਾਂ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਢਿੱਲ ਨਾ ਵਰਤਣ ਦੀ ਹਦਾਇਤ ਕੀਤੀ ਸੀ। ਪੁਲਸ ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਸੁਰੱਖਿਆ ਪ੍ਰਬੰਧ ਮਜ਼ਬੂਤ​ਕਰ ਦਿੱਤੇ ਗਏ ਹਨ। ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ’ਚ ਸ਼ੱਕੀ ਥਾਵਾਂ ’ਤੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਸਰਕਾਰ ਅਤੇ ਸੂਬਾ ਪੁਲਸ ਘੱਲੂਘਾਰਾ ਹਫ਼ਤੇ ਸਬੰਧੀ ਕੋਈ ਵੀ ਢਿੱਲ ਨਹੀਂ ਵਰਤਣਾ ਚਾਹੁੰਦੀ। ਇਸ ਲਈ ਜੂਨ ਵਿੱਚ ਘੱਲੂਘਾਰੇ ਵਾਲੇ ਦਿਨ ਅੰਮ੍ਰਿਤਸਰ ਵਿੱਚ ਵਿਸ਼ੇਸ਼ ਚੌਕਸੀ ਰੱਖੀ ਜਾਵੇਗੀ।

ਇਹ ਵੀ ਪੜ੍ਹੋ: ਘਰ ’ਚ ਕੰਮ ਵਾਲੀਆਂ ਰੱਖਣ ਵਾਲੇ ਹੋ ਜਾਣ ਸਾਵਧਾਨ, ਤੁਸੀਂ ਵੀ ਹੋ ਸਕਦੇ ਹੋ ਇੰਝ ਲੁੱਟ ਦਾ ਸ਼ਿਕਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News