ਪੰਜਾਬ ਭਰ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
Thursday, May 16, 2024 - 06:47 PM (IST)
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਖ਼ਤ ਫਰਮਾਨ ਜਾਰੀ ਕੀਤਾ ਹੈ। ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਭਾਗ ਨੇ ਆਖਿਆ ਹੈ ਸਕੂਲਾਂ ਵਿਚ ਦੁਪਹਿਰ ਦਾ ਭੋਜਨ ਨਿਰਧਾਰਤ ਮੀਨੂੰ ਅਨੁਸਾਰ ਨਹੀਂ ਬਣਾਇਆ ਜਾ ਰਿਹਾ ਹੈ, ਵਿਦਿਆਰਥੀਆਂ ਦੀ ਹਾਜ਼ਰੀ ਸਮੇਂ ਸਿਰ ਅਤੇ ਐਪ ਵਿਚ ਦਰਜ ਨਹੀਂ ਕੀਤੀ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਖਦਸ਼ਾ ਰਹਿੰਦਾ ਹੈ ਕਿ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਹੇਰ-ਫੇਰ ਹੋ ਸਕਦਾ ਹੈ। ਇਸ ਲਈ ਆਪ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਵਿਦਿਆਰਥੀਆਂ ਦੀ ਹਾਜ਼ਰੀ ਮੁਤਾਬਕ ਨਿਰਧਾਰਤ ਹਫਤਾਵਰੀ ਮੀਨੂੰ ਅਨੁਸਾਰ ਹੀ ਮਿਡ ਡੇਅ ਮੀਲ ਵਿਦਿਆਰਥੀਆਂ ਨੂੰ ਦਿੱਤਾ ਜਾਵੇ।
ਇਹ ਵੀ ਪੜ੍ਹੋ : ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਕਾਂਡ 'ਚ ਸਨਸਨੀਖੇਜ਼ ਖੁਲਾਸਾ
ਵਿਭਾਗ ਨੇ ਜ਼ਿਲ੍ਹਾ ਅਤੇ ਬਲਾਕ ਦਫਤਰਾਂ ਅਧੀਨ ਕੰਮ ਕਰਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਆਪਣੇ ਅਧੀਨ ਆਉਂਦੇ ਸਕੂਲਾਂ ਦੀ ਅਚਨਚੇਤ ਚੈਕਿੰਗ ਕਰਕੇ ਮਹੀਨਾਵਾਰ ਰਿਪੋਰਟ ਟਿੱਪਣੀ ਸਮੇਤ ਦਫਤਰ ਨੂੰ ਭੇਜੀ ਜਾਵੇ। ਚੈਕਿੰਗ ਦੌਰਾਨ ਜੇਕਰ ਕਿਸੇ ਸਕੂਲ ਵਿਚ ਹਦਾਇਤਾਂ ਦੀ ਉਲੰਘਣਾ ਪਾਈ ਗਈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਸਕੂਲ ਮੁਖੀ/ਮਿਡ ਡੇ ਮੀਲ ਇੰਚਾਰਜ ਦੀ ਹੋਵੇਗੀ।
ਇਹ ਵੀ ਪੜ੍ਹੋ : ਸਾਈਪ੍ਰਸ ਗਏ ਜਵਾਨ ਪੁੱਤ ਦੀ ਮੌਤ, ਸਾਨ੍ਹ ਵੱਲੋਂ ਟੱਕਰ ਮਾਰਣ ਕਾਰਣ ਵਾਪਰਿਆ ਭਾਣਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8