CM ਮਾਨ ਨੇ ਅੰਮ੍ਰਿਤਸਰ ਦੀ ਘਟਨਾ ਬਾਰੇ ਲਈ ਵਿਸਥਾਰ ਨਾਲ ਜਾਣਕਾਰੀ, ਡੀ.ਜੀ.ਪੀ. ਨੂੰ ਕੀਤੀ ਇਹ ਹਦਾਇਤ
Saturday, Nov 05, 2022 - 07:40 PM (IST)
ਜਲੰਧਰ (ਧਵਨ) : ਅੰਮ੍ਰਿਤਸਰ ’ਚ ਹਿੰਦੂ ਸ਼ਿਵ ਸੈਨਾ ਦੇ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਵੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਜੀ.ਪੀ. ਗੌਰਵ ਯਾਦਵ ਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਇਸ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਮੁੱਖ ਮੰਤਰੀ ਕੱਲ੍ਹ ਪੰਜਾਬ ਤੋਂ ਬਾਹਰ ਗਏ ਹੋਏ ਸਨ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਸੂਬੇ ਵਿਚ ਸੁਰੱਖਿਆ ਵਿਵਸਥਾ ਹੋਰ ਮਜ਼ਬੂਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੁਝ ਅਨਸਰ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ। ਅੰਮ੍ਰਿਤਸਰ ’ਚ ਹੋਇਆ ਕਤਲਕਾਂਡ ਦੁੱਖਦਾਈ ਹੈ ਅਤੇ ਇਸ ਦੀ ਆੜ ’ਚ ਸ਼ਰਾਰਤੀ ਅਨਸਰਾਂ ਨੂੰ ਸੂਬੇ ਦੀ ਸ਼ਾਂਤੀ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ : 1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ
ਡੀ.ਜੀ.ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਪੁਲਸ ਨੇ ਸੁਧੀਰ ਸੂਰੀ ਦੇ ਕਾਤਲ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਸ ਇਸ ਕਤਲੇਆਮ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਕਤਲਕਾਂਡ ਨੂੰ ਵੇਖਦੇ ਹੋਏ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਸ ਵੱਲੋਂ ਸਮੂਹ ਪੁਲਸ ਕਮਿਸ਼ਨਰਾਂ, ਐੱਸ.ਐੱਸ.ਪੀਜ਼ ਅਤੇ ਫੀਲਡ ’ਚ ਤਾਇਨਾਤ ਹੋਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਖੇਤਰਾਂ ’ਚ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਜੇ ਕੋਈ ਕਾਨੂੰਨ ਨੂੰ ਆਪਣੇ ਹੱਥ ’ਚ ਲੈਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਡੀ.ਜੀ.ਪੀ. ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਖ਼ੁਦ ਫੀਲਡ ਵਿਚ ਜਾਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੱਟੜਪੰਥੀਆਂ ਨਾਲ ਨਜਿੱਠਣ ਲਈ ਸਰਕਾਰ ਕੋਲੋਂ ਮੰਗੇ ਹਥਿਆਰ
ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ