ਪੰਜਾਬ ਦੇ ਸਕੂਲਾਂ ਨੂੰ ਸਖ਼ਤ ਹਦਾਇਤਾਂ ਜਾਰੀ, ਪ੍ਰਿੰਸੀਪਲਾਂ ਨੇ ਨਾ ਕੀਤਾ ਆਹ ਕੰਮ ਤਾਂ...
Friday, Sep 26, 2025 - 09:45 AM (IST)

ਲੁਧਿਆਣਾ (ਵਿੱਕੀ) : ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ/ਐਲੀਮੈਂਟਰੀ) ਅਤੇ ਨਿੱਜੀ ਅਤੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਵਿਦਿਆਰਥੀਆਂ ਦੀ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਪੱਤਰ ’ਚ ਕਿਹਾ ਗਿਆ ਹੈ ਕਿ ਸਕੂਲ ਪੱਧਰ ’ਤੇ 100 ਫ਼ੀਸਦੀ ਆਧਾਰ ਅਪਡੇਟ ਯਕੀਨੀ ਬਣਾਉਣ ਲਈ ਕੈਂਪ ਲਗਾਉਣ ਅਤੇ ਜ਼ਰੂਰੀ ਕਦਮ ਚੁੱਕਣ ਲਈ ਪਹਿਲਾਂ ਕਈ ਪੱਤਰ ਵਿਹਾਰ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਸਰਕਾਰੀ ਛੁੱਟੀ ਦਾ ਐਲਾਨ! ਨਾਲ ਹੀ ਜਾਰੀ ਹੋਏ ਸਖ਼ਤ ਹੁਕਮ
ਹਾਲਾਂਕਿ ਵੱਖ-ਵੱਖ ਜ਼ਿਲ੍ਹਿਆਂ ਅਧੀਨ ਸਕੂਲਾਂ ਵਲੋਂ ਬਣਾਈਆਂ ਗਈਆਂ ਆਧਾਰ ਅਪਡੇਟ ਟੀਮਾਂ ਨੂੰ ਲੋੜੀਂਦਾ ਸਹਿਯੋਗ ਨਹੀਂ ਮਿਲ ਰਿਹਾ ਹੈ, ਜਿਸ ਦਾ ਉੱਚ ਅਧਿਕਾਰੀਆਂ ਵਲੋਂ ਗੰਭੀਰਤਾ ਨਾਲ ਨੋਟਿਸ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਆ ਰਿਹਾ ਵੱਡਾ ਪ੍ਰਾਜੈਕਟ, ਲੋਕਾਂ ਨੂੰ ਮਿਲੇਗਾ ਰੁਜ਼ਗਾਰ (ਵੀਡੀਓ)
ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਨਿੱਜੀ ਅਤੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਵਿਦਿਆਰਥੀਆਂ ਦੀ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਤੁਰੰਤ ਪੂਰਾ ਕਰਨ ਦੇ ਹੁਕਮ ਦੇਣੇ ਚਾਹੀਦੇ ਹਨ। ਜੇਕਰ ਕੋਈ ਸਕੂਲ ਇਸ ਕੰਮ ’ਚ ਸਹਿਯੋਗ ਕਰਨ ਵਿਚ ਅਸਫ਼ਲ ਰਹਿੰਦਾ ਹੈ ਤਾਂ ਸਬੰਧਿਤ ਪ੍ਰਿੰਸੀਪਲ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8