ਪੰਜਾਬ ਦੇ ਡੀ. ਜੀ. ਪੀ. ਵਲੋਂ ਪੁਲਸ ਨੂੰ ਸਖ਼ਤ ਹਦਾਇਤ, ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਜਾਰੀ ਕੀਤੇ ਹੁਕਮ

Sunday, Dec 31, 2023 - 06:33 PM (IST)

ਪੰਜਾਬ ਦੇ ਡੀ. ਜੀ. ਪੀ. ਵਲੋਂ ਪੁਲਸ ਨੂੰ ਸਖ਼ਤ ਹਦਾਇਤ, ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਜਾਰੀ ਕੀਤੇ ਹੁਕਮ

ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਵਿਚ ਗੈਂਗਸਟਰਾਂ ਤੇ ਅਪਰਾਧਕ ਅਨਸਰਾਂ ਦੀਆਂ ਸਰਗਰਮੀਆਂ ’ਤੇ ਨਕੇਲ ਕੱਸਣ ਲਈ ਨਵੇਂ ਸਾਲ ਤੋਂ ਪਹਿਲਾਂ ਦੀ ਸ਼ਾਮ ਹੋਣ ਵਾਲੇ ਪ੍ਰੋਗਰਾਮਾਂ ਨੂੰ ਵੇਖਦਿਆਂ ਪੰਜਾਬ ਭਰ ਦੇ ਪੁਲਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਭੇਜੀਆਂ ਗਈਆਂ ਹਦਾਇਤਾਂ ਵਿਚ ਕਿਹਾ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਵੇਖਦਿਆਂ ਪੁਲਸ ਦਾ ਸੁਰੱਖਿਆ ਪਹਿਰਾ ਹੋਰ ਸਖ਼ਤ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਵਿਚ ਲੋਕਾਂ ਦੇ ਰੁਝੇਵਿਆਂ ਨੂੰ ਵੇਖਦਿਆਂ ਪੁਲਸ ਨੂੰ ਸਮੁੱਚੇ ਸ਼ਹਿਰੀ ਇਲਾਕਿਆਂ ਵਿਚ ਗਸ਼ਤ ਵਧਾਉਣੀ ਚਾਹੀਦੀ ਹੈ ਅਤੇ ਰਾਤ ਦੇ ਨਾਕਿਆਂ ਨੂੰ ਹੋਰ ਮਜ਼ਬੂਤ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੇ ਘਰਾਂ ਵਿਚ ਕੋਈ ਵੀ ਅਪਰਾਧਕ ਅਨਸਰ ਸੰਨ੍ਹ ਲਾਉਣ ’ਚ ਕਾਮਯਾਬ ਨਾ ਹੋ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ 16 ਜ਼ਿਲ੍ਹਿਆਂ ਲਈ ਅਲਰਟ ਜਾਰੀ, ਜਾਣੋ ਮੌਸਮ ਵਿਭਾਗ ਦੀ ਖਾਸ ਰਿਪੋਰਟ

ਡੀ. ਜੀ. ਪੀ. ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਨਵੇਂ ਸਾਲ ਦੇ ਪ੍ਰੋਗਰਾਮਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀਆਂ ਹੁੱਲੜਬਾਜ਼ੀ ਤੇ ਛੇੜਛਾੜ ਦੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਧੁੰਦ ਦੇ ਮੌਸਮ ਨੂੰ ਵੇਖਦਿਆਂ ਸਰਹੱਦੀ ਇਲਾਕਿਆਂ ’ਚ ਰਹਿਣ ਵਾਲੇ ਪੁਲਸ ਅਧਿਕਾਰੀਆਂ ਨੂੰ ਨਾਕੇ ਮਜ਼ਬੂਤ ਕਰਨ ਲਈ ਕਿਹਾ ਹੈ ਕਿਉਂਕਿ ਆਮ ਤੌਰ ’ਤੇ ਵੇਖਿਆ ਗਿਆ ਹੈ ਕਿ ਸਰਹੱਦ ’ਤੇ ਧੁੰਦ ਦੇ ਮੌਸਮ ਵਿਚ ਪਾਕਿਸਤਾਨ ਦੇ ਸਮੱਗਲਰ ਅਤੇ ਦੇਸ਼-ਵਿਰੋਧੀ ਅਨਸਰ ਸਰਗਰਮੀਆਂ ਵਧਾ ਦਿੰਦੇ ਹਨ। ਉਨ੍ਹਾਂ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਹੱਦੀ ਇਲਾਕਿਆਂ ਦੇ ਲਗਾਤਾਰ ਚੱਕਰ ਲਾਉਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣ।

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਸੰਘਣੀ ਧੁੰਦ ਤੇ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News