ਕੋਰੋਨਾ ਆਫ਼ਤ ਦੇ ਮੱਦੇਨਜ਼ਰ ਮੁੜ ਕੀਤੀ ਜਾਵੇਗੀ ਪਹਿਲਾਂ ਜਿਹੀ ਸਖ਼ਤੀ: ਡਿਪਟੀ ਕਮਿਸ਼ਨਰ

Friday, Jun 26, 2020 - 05:08 PM (IST)

ਜਲੰਧਰ (ਚੋਪੜਾ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਹਾਮਾਰੀ ਨੂੰ ਜ਼ਿਆਦਾ ਸੰਵੇਦਨਸ਼ੀਲ ਅਤੇ ਹਾਟਸਪਾਟ ਇਲਾਕਿਆਂ ਵਿਚ ਨਵੀਂ ਰਣਨੀਤੀ ਨਾਲ ਫੈਲਣ ਤੋਂ ਰੋਕਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵੀਂ ਰਣਨੀਤੀ ਦੇ ਤਹਿਤ ਪ੍ਰਭਾਵਿਤ ਮਾਮਲਿਆਂ ਦੇ ਜੀ. ਆਈ. ਐੱਸ. ਡਾਟਾ ਸਮਾਜਿਕ ਪੱਧਰ, ਸਰੋਤਾਂ ਅਤੇ ਮੁਲਾਂਕਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਏਜੰਡਾ ਸੁਚਾਰੂ ਢੰਗ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਪਾਜ਼ੇਟਿਵ ਮਾਮਲਿਆਂ ਦੇ ਇਲਾਜ ਦੌਰਾਨ ਮੌਤਾਂ ਨੂੰ ਰੋਕਣ ’ਤੇ ਵੀ ਧਿਆਨ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਇਲਾਕਿਆਂ ਵਿਚ ਮਾਰਚ ਮਹੀਨੇ ਅਤੇ ਅਪ੍ਰੈਲ ਦੌਰਾਨ ਕੀਤੀ ਗਈ ਸਖ਼ਤੀ ਨੂੰ ਮੁੜ ਅਪਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਤਹਿਤ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਅਤੇ ਟੈਸਟ ਕੀਤੇ ਜਾਣਗੇ। ਮਾਸਕ ਪਹਿਨਣਾ ਅਤੇ ਜਾਰੀ ਹਦਾਇਤਾਂ ਨੂੰ ਸਖ਼ਤੀ ਨਾਲ ਪਾਲਣ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰਾਂ ਦਾ ਸਰਵੇ ਕਰ ਕੇ ਅਤੇ ਕੋਵਾ/ਅਰੋਗਿਆ ਸੇਤੂ ਡਾਟਾ ਰਾਹੀਂ ਸ਼ੱਕੀ ਮਰੀਜ਼ਾਂ ਨੂੰ ਫੜਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਪੱਧਰ2 ਅਤੇ 3 ਆਈਸੋਲੇਸ਼ਨ ਸੁਵਿਧਾ ਕੇਂਦਰਾਂ ਵਿਚ 100 ਫੀਸਦੀ ਆਕਸੀਜਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਹੋਰ 25 ਫੀਸਦੀ ਪੱਧਰ ਦੇ ਹਾਲਾਤ ਲਈ ਆਕਸੀਜਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਖੁਦ ਨਿੱਜੀ ਤੌਰ ’ਤੇ ਰੋਜ਼ਾਨਾ ਦੇ ਆਧਾਰ ’ਤੇ ਜ਼ਿਲ੍ਹੇ ਵਿਚ ਆਉਣ ਵਾਲੇ ਲੋਕਾਂ ਲਈ ਹੋਮ ਕੁਆਰੰਟਾਈਨ ਅਤੇ ਗੰਭੀਰ ਮਾਮਲਿਆਂ ਦੇ ਇਲਾਜ ਦੀ ਨਜ਼ਰਸਾਨੀ ਨੂੰ ਯਕੀਨੀ ਬਣਾਇਆ ਜਾਵੇਗਾ।

 

 


Harinder Kaur

Content Editor

Related News