ਵੱਡੀ ਖ਼ਬਰ : ਪੰਜਾਬ ਵਿਚ ਔਰਤਾਂ ਲਈ ਜਾਰੀ ਹੋਇਆ ਸਖ਼ਤ ਹੁਕਮ

Wednesday, Sep 25, 2024 - 06:22 PM (IST)

ਲੁਧਿਆਣਾ (ਖੁਰਾਣਾ) : ਸਹਾਇਕ ਲੇਬਰ ਕਮਿਸ਼ਨਰ ਸਰਬਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕਾਨੂੰਨ ਦਾ ਹਵਾਲਾ ਦਿੰਦਿਆਂ ਹਦਾਇਤ ਕੀਤੀ ਹੈ ਕਿ ਔਰਤਾਂ ਕਿਸੇ ਵੀ ਵਪਾਰਕ ਅਦਾਰੇ, ਦੁਕਾਨਾਂ, ਫੈਕਟਰੀਆਂ ਆਦਿ ਵਿਚ ਰਾਤ 8 ਵਜੇ ਤੋਂ ਬਾਅਦ ਕੰਮ ਨਹੀਂ ਕਰ ਸਕਦੀਆਂ। ਏ.ਐੱਲ.ਸੀ. ਸਰਬਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਲਈ ਵਪਾਰਕ ਅਦਾਰਿਆਂ ਦੇ ਸੰਚਾਲਕਾਂ ਲਈ ਔਰਤਾਂ ਦੀ ਸਹਿਮਤੀ ਅਤੇ ਸਰਕਾਰ ਤੋਂ ਇਜਾਜ਼ਤ ਲੈਣੀ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਔਰਤਾਂ ਨੂੰ ਕੰਮ ਲਈ ਘਰੋਂ ਸੁਰੱਖਿਅਤ ਲਿਆਉਣਾ ਅਤੇ ਘਰ ਪਹੁੰਚਾਉਣਾ ਲਾਜ਼ਮੀ ਹੈ। ਸਬੰਧਤ ਕਾਰੋਬਾਰੀ ਸਥਾਨ ਦੇ ਸੰਚਾਲਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਜਿਸ ਨੂੰ ਪੂਰੀ ਗੰਭੀਰਤਾ ਨਾਲ ਨਿਭਾਉਣ ਦੀ ਲੋੜ ਹੈ। ਇਕ ਸਵਾਲ ਦੇ ਜਵਾਬ ਵਿਚ ਸਹਾਇਕ ਕਿਰਤ ਕਮਿਸ਼ਨਰ ਸਰਬਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਸ਼ਾਪ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 ਦੀ ਧਾਰਾ 9,10 (1) ਤਹਿਤ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਲਈ ਕਈ ਵਿਸ਼ੇਸ਼ ਕਾਨੂੰਨ ਅਤੇ ਨਿਯਮ ਲਾਗੂ ਕੀਤੇ ਗਏ ਹਨ, ਜਿਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ

ਉਨ੍ਹਾਂ ਕਿਹਾ ਕਿ ਮਹਿਲਾ ਵਰਕਰਾਂ ਲਈ ਸੰਬੰਧਤ ਕੰਮ ਵਾਲੀ ਥਾਂ ਉਪਰ ਉਨ੍ਹਾਂ ਦੇ ਜ਼ਰੂਰੀ ਸਮਾਨ ਨੂੰ ਸੁਰੱਖਿਅਤ ਰੱਖਣ ਲਈ ਵੱਖਰੇ ਤੌਰ 'ਤੇ ਲਾਕਰ ਅਤੇ ਸੁਰੱਖਿਆ ਵਿਵਸਥੀ ਬਣਾਈ ਰੱਖਣ ਲਈ ਉਨ੍ਹਾਂ ਲਈ ਵਿਸ਼ੇਸ਼ ਆਰਾਮ ਘਰ ਬਣੇ ਹੋਣ ਤਾਂ ਜੋ ਲੋੜ ਪੈਣ 'ਤੇ ਉਹ ਆਰਾਮ ਕਰ ਸਕਣ। ਸਹਾਇਕ ਕਿਰਤ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਭਰ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਹਰੇਕ ਵਪਾਰਕ, ​​ਕਾਰੋਬਾਰੀ ਅਤੇ ਉਦਯੋਗਿਕ ਇਕਾਈ ਆਦਿ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਅਤੇ ਇਸ ਦੌਰਾਨ ਜਾਰੀ ਕੀਤੇ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਨਾ ਕਰਨ ਵਾਲੇ ਵਪਾਰਕ ਅਦਾਰੇ ਜਾਂ ਦੁਕਾਨ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਕਰੋ ਇਹ ਕੰਮ ਮਿਲਣਗੇ ਵਾਧੂ ਨੰਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News