ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

Saturday, Oct 12, 2024 - 12:54 PM (IST)

ਮੋਹਾਲੀ (ਨਿਆਮੀਆਂ) : ਪੰਚਾਇਤੀ ਚੋਣਾਂ ਮੱਦੇਨਜ਼ਰ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ, ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ’ਚ ਵਿਘਨ ਪੈ ਸਕਦਾ ਹੈ। ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਂਦੇ ਉਪਰਾਲੇ ਕੀਤੇ ਗਏ ਹਨ।

ਇਸ ਦੌਰਾਨ ਆਸ਼ਿਕਾ ਜੈਨ ਜ਼ਿਲ੍ਹਾ ਮੈਜਿਸਟ੍ਰੇਟ ਮੋਹਾਲੀ ਵੱਲੋਂ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 15 ਅਕਤੂਬਰ ਨੂੰ ਜ਼ਿਲ੍ਹਾ ਮੋਹਾਲੀ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ ਪੰਜਾਬ ਜ਼ਿਲ੍ਹਾ ਚੋਣ ਅਫ਼ਸਰ ਮੋਹਾਲੀ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵ੍ਹੀਕਲ ਨਹੀਂ ਲਿਜਾਏਗਾ।
 


Babita

Content Editor

Related News