100 ਮੀਟਰ ਦੇ ਘੇਰੇ ਅੰਦਰ ਆਮ ਜਨਤਾ ਦੇ ਇਕੱਠੇ ਹੋਣ ‘ਤੇ ਰੋਕ
Monday, Aug 11, 2025 - 03:29 PM (IST)

ਬਠਿੰਡਾ (ਵਰਮਾ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੂਨਮ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ 'ਚ ਸਥਾਪਿਤ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਅਨੁਪੂਰਕ ਪਰੀਖਿਆਵਾਂ (ਕੰਪਾਰਟਮੈਂਟ/ਰੀ-ਅਪੀਅਰ, ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ-11 ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਕੀਤੇ ਹਨ।
ਇਹ ਪ੍ਰੀਖਿਆਵਾਂ 29 ਅਗਸਤ 2025 ਤੱਕ ਸਵੇਰੇ 11 ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਗੁਰੂ ਕਾਂਸ਼ੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਵਰ ਹਾਊਸ ਰੋਡ ਬਠਿੰਡਾ, ਐਮ.ਬੀ.ਆਰ. ਪਬਲਿਕ ਹਾਈ ਸਕੂਲ, ਨਵੀਂ ਬਸਤੀ ਬਠਿੰਡਾ, ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੌੜ ਖੁਰਦ ਬਠਿੰਡਾ ਵਿਚ ਕਰਵਾਈਆਂ ਜਾ ਰਹੀਆਂ ਹਨ। ਇਹ ਹੁਕਮ ਪ੍ਰੀਖਿਆ ਦੇਣ ਵਾਲੇ ਪ੍ਰਾਰਥੀਆਂ ‘ਤੇ ਲਾਗੂ ਨਹੀਂ ਹੋਵੇਗਾ। ਹੁਕਮ 29 ਅਗਸਤ 2025 ਤੱਕ ਲਾਗੂ ਰਹਿਣਗੇ।