ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ ''ਤੇ ਪਾਬੰਦੀ

Saturday, Aug 29, 2026 - 03:57 PM (IST)

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ ''ਤੇ ਪਾਬੰਦੀ

ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਆਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਅਨੁਸਾਰ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ. ਏ. ਐੱਸ ਨਗਰ, (ਮੋਹਾਲੀ) ਦੇ ਪੱਤਰ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਤੰਬਰ 2026 ਮਰਸੀ ਚਾਂਸ/ਓਪਨ ਸਕੂਲ (ਬਲਾਕ 99- ਰੀਅਪਰੀਅਰ) ਦੀਆਂ ਪ੍ਰੀਖਿਆਵਾਂ 1 ਸਤੰਬਰ 2026 ਤੋਂ 22 ਸਤੰਬਰ 2026 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹ ਹੁਕਮ 1 ਸਤੰਬਰ 2026 ਤੋਂ 22 ਸਤੰਬਰ 2026 ਤੱਕ ਲਾਗੂ ਰਹਿਣਗੇ।


author

Babita

Content Editor

Related News