ਪੰਚਾਇਤੀ ਚੋਣਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ

Saturday, Sep 28, 2024 - 01:07 PM (IST)

ਪੰਚਾਇਤੀ ਚੋਣਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਜ਼ਿਲ੍ਹਾ ਮੈਜਿਸਟ੍ਰੇਟ ਪੂਨਮਦੀਪ ਕੌਰ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ ਲਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਲੜਾਈ-ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੈਂਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ’ਤੇ ਪਾਬੰਦੀ ਲਾਈ ਗਈ ਹੈ। ਜ਼ਿਲਾ ਬਰਨਾਲਾ ਦੇ ਸਾਰੇ ਅਸਲਾ ਲਾਇਸੈਂਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਹੈ।

ਇਹ ਖ਼ਬਰ ਵੀ ਪੜ੍ਹੋ - ਇਨ੍ਹਾਂ ਪਿੰਡਾਂ 'ਚ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਲੋਕਾਂ ਨੇ ਜਤਾਇਆ ਰੋਸ (ਵੀਡੀਓ)

ਉਨ੍ਹਾਂ ਦੱਸਿਆ ਕਿ ਇਹ ਹੁਕਮ ਫ਼ੌਜੀਆਂ, ਨੀਮ ਫੌਜੀ ਦਸਤੇ, ਬਾ-ਵਰਦੀ ਪੁਲਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ ਪਰ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐੱਸ.ਪੀ.ਓਜ਼. ਹਥਿਆਰ ਪੋਲਿੰਗ ਸਟੇਸ਼ਨਾਂ ਦੇ ਅੰਦਰ ਨਹੀਂ ਲੈ ਜਾ ਸਕਣਗੇ। ਇਹ ਹੁਕਮ ਮਿਤੀ 26 ਸਤੰਬਰ, 2024 ਤੋਂ ਲੈ ਕੇ ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਤੱਕ ਲਾਗੂ ਰਹਿਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News