ਝੋਨੇ ਦੀ ਕਟਾਈ ਦੌਰਾਨ ਪ੍ਰਸ਼ਾਸਨ ਦੀ ਸਖ਼ਤੀ, ਕੰਬਾਈਨਾਂ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ
Tuesday, Oct 10, 2023 - 05:08 PM (IST)
ਮਾਨਸਾ (ਜੱਸਲ) : ਜ਼ਿਲ੍ਹਾ ਮੈਜਿਸਟ੍ਰੇਟ ਪਰਮਵੀਰ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟ੍ਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਆਪ੍ਰੇਸ਼ਨ ਵਰਦੀਨੈਂਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕਿਸੇ ਵੀ ਕੰਬਾਈਨ ਨੂੰ ਹਾਰਵੈਸਟਰ ਸੁਪਰ ਐੱਸ. ਐੱਮ. ਐੱਸ. ਲਾਏ ਬਿਨਾਂ ਨਾ ਵਰਤਿਆ ਜਾਵੇ।
ਇਹ ਵੀ ਪੜ੍ਹੋ : ਵੱਡੀ ਪਲਾਨਿੰਗ ਦੀ ਰੌਂਅ 'ਚ ਚੀਨ, ਪੰਜਾਬ ਦੇ ਉਦਯੋਗਾਂ ਲਈ ਖ਼ਤਰੇ ਦੀ ਘੰਟੀ
ਹੁਕਮ ’ਚ ਕਿਹਾ ਗਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਈਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਕੰਬਾਈਨਾਂ ਰਾਤ ਸਮੇਂ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ’ਤੇ ਅਸਰ ਪੈਂਦਾ ਹੈ, ਜਿਸ ਕਰ ਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ।
ਇਹ ਵੀ ਪੜ੍ਹੋ : ਸਿੱਖ ਨੌਜਵਾਨ ਦੀ ਵੀਡੀਓ ਵਾਇਰਲ, ਕਿਹਾ-ਖਾਲਿਸਤਾਨੀਆਂ ਕਰ ਕੇ ਹੋ ਰਹੀ ਬਦਨਾਮੀ
ਇਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਹੀ ਇਸ ਦਾ ਅਸਰ ਦੇਸ਼ ਦੇ ਉਤਪਾਦਨ ’ਤੇ ਵੀ ਪੈਂਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ’ਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ-ਕਾਨੂੰਨ ਭੰਗ ਹੋਣ ਦੀ ਸਥਿਤੀ ਪੈਦਾ ਹੁੰਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਪਰਮਵੀਰ ਸਿੰਘ ਨੇ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਆਨਲਾਈਨ ਕੈਸਿਨੋ ਖੇਡਣ ਵਾਲੇ ਹੋ ਜਾਣ ਸਾਵਧਾਨ, ਲੁੱਟੀ ਜਾ ਰਹੀ ਹੈ ਤੁਹਾਡੀ ਮਿਹਨਤ ਦੀ ਕਮਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8