ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਡੀ.ਜੀ.ਪੀ. ਪੰਜਾਬ ਵਲੋਂ ਫੀਲਡ ਅਫ਼ਸਰਾਂ ਨੂੰ ਸਖ਼ਤ ਹੁਕਮ ਜਾਰੀ
Wednesday, Aug 30, 2023 - 11:00 AM (IST)
ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ,ਧਵਨ) : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਡੀ.ਜੀ.ਪੀ. ਗੌਰਵ ਯਾਦਵ ਨੇ ਸਾਰੇ ਫੀਲਡ ਅਫ਼ਸਰਾਂ ਨੂੰ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਪੱਖੀ ਰਣਨੀਤੀ ‘ਪੁਲਸ ਇੰਨਫੋਰਸਮੈਂਟ, ਨਸਾ ਛੁਡਾਊ ਅਤੇ ਪੁਨਰਵਾਸ’ ਨੂੰ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਚੰਨੀ ਸਰਕਾਰ ਵੇਲੇ ਵੰਡੀਆਂ ਗ੍ਰਾਂਟਾਂ ਦੀ ਹੋਵੇਗੀ ਜਾਂਚ, ਵਿਜੀਲੈਂਸ ਨੇ ਇਸ ਸਾਬਕਾ ਵਿਧਾਇਕ ਨੂੰ ਕੀਤਾ ਤਲਬ
ਨਸ਼ਿਆਂ ਵਿਰੁੱਧ ਅਤਿ-ਆਧੁਨਿਕ ਰਣਨੀਤੀ ਤਿਆਰ ਕਰਨ ਲਈ ਬੀਤੇ ਦਿਨ ਡੀ.ਜੀ.ਪੀ. ਸੂਬੇ ਦੇ ਸਾਰੇ ਅੱਠ ਰੇਂਜ ਆਈ.ਜੀਜ਼/ਡੀ.ਆਈ.ਜੀਜ਼, 28 ਸੀ.ਪੀਜ਼/ਐੱਸ.ਐੱਸ.ਪੀਜ਼, 117 ਡੀ.ਐੱਸ.ਪੀ. ਅਤੇ 410 ਤੋਂ ਵੱਧ ਐੱਸ.ਐੱਚ.ਓ. ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀ.ਜੀ.ਪੀ. ਦੇ ਨਾਲ ਸਪੈਸ਼ਲ ਡੀ.ਜੀ.ਪੀ. ਐੱਸ.ਟੀ.ਐੱਫ਼. ਕੁਲਦੀਪ ਸਿੰਘ, ਸਪੈਸ਼ਲ ਡੀ.ਜੀ.ਪੀ. ਇੰਟੈਲੀਜੈਂਸ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਅਤੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੀ ਮੌਜੂਦ ਸਨ। ਇਹ ਮੀਟਿੰਗ ਡੀ.ਜੀ.ਪੀ. ਗੌਰਵ ਯਾਦਵ ਵਲੋਂ ਫਿਲੌਰ ਵਿਚ ਪੰਜਾਬ ਪੁਲਸ ਅਕੈਡਮੀ ਵਿਖੇ ਡਰੱਗ ਤਸਕਰੀ ਬਾਰੇ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਇਕ ਦਿਨ ਬਾਅਦ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਦੀ ਮਿਲੀਭੁਗਤ ਨਾਲ ਹੋ ਰਹੀ ਸੀ ਨਸ਼ਾ ਤਸਕਰੀ, NCB ਜਲਦ ਕੱਸੇਗੀ ਸ਼ਿਕੰਜਾ
ਡੀ.ਜੀ.ਪੀ. ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ, ਨਸ਼ਿਆਂ ਦੀ ਮੰਗ ਘਟਾਉਣ ਤੇ ਪੀੜਤਾਂ ਨੂੰ ਇਲਾਜ ਪ੍ਰਦਾਨ ਕਰਨ ਲਈ ਮੀਟਿੰਗਾਂ, ਰੈਲੀਆਂ, ਸੈਮੀਨਾਰ ਕਰਕੇ ਅਤੇ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਵੱਡੇ ਪੱਧਰ 'ਤੇ ਲੋਕਾਂ ਤੱਕ ਪਹੁੰਚ ਬਣਾ ਕੇ ਨਸ਼ਿਆਂ ਦੀ ਤਸਕਰੀ ਵਿਰੁੱਧ ਬਹੁ-ਪੱਖੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਇਸ ਤੱਥ ਨੂੰ ਸਵੀਕਾਰ ਕਰਦਿਆਂ ਕਿ ਪੰਜਾਬ ਪੁਲਸ ਵਲੋਂ ਅਗਸਤ ਮਹੀਨੇ ਦੌਰਾਨ 200 ਕਿਲੋਗ੍ਰਾਮ ਹੈਰੋਇਨ ਜਬਤ ਕਰਕੇ ਨਸ਼ਿਆਂ ਵਿਰੁੱਧ ਬਹੁਤ ਵਧੀਆ ਕੰਮ ਕੀਤਾ ਗਿਆ ਹੈ, ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਦੀ ਮਿਲੀਭੁਗਤ ਨਾਲ ਹੋ ਰਹੀ ਸੀ ਨਸ਼ਾ ਤਸਕਰੀ, NCB ਜਲਦ ਕੱਸੇਗੀ ਸ਼ਿਕੰਜਾ
ਉਨ੍ਹਾਂ ਨੇ ਸਾਰੇ ਫੀਲਡ ਅਫਸਰਾਂ ਨੂੰ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤੀਆਂ ਸਾਰੀਆਂ ਐੱਫ਼.ਆਈ.ਆਰਜ. ਦੇ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸਾਰੀਆਂ ਇਕਾਈਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿਚ ਨਸ਼ਿਆਂ ਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਲਈ ਵੀ ਕਿਹਾ।ਨਸ਼ਿਆਂ ਵਿਰੁੱਧ ਜੰਗ ਵਿਚ ਲੋਕਾਂ ਨੂੰ ਸ਼ਾਮਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀ.ਜੀ.ਪੀ. ਨੇ ਸਮੂਹ ਐੱਸ.ਐੱਚ.ਓ. ਨੂੰ ਕਿਹਾ ਕਿ ਉਹ ਆਮ ਲੋਕਾਂ ਨਾਲ ਗੱਲਬਾਤ ਕਰਨ ਅਤੇ ਆਪਣੇ ਸੰਪਰਕ ਨੰਬਰ ਉਨ੍ਹਾਂ ਨਾਲ ਸਾਂਝੇ ਕਰਨ ਤਾਂ ਜੋ ਉਹ ਬੇਝਿਜਕ ਪੁਲਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰ ਸਕਣ।
ਜ਼ਿਕਰਯੋਗ ਹੈ ਕਿ ਸਾਰੇ ਸੀ.ਪੀ./ਐੱਸ.ਐੱਸ.ਪੀ. ਨੂੰ ਖੇਡ, ਸਿਹਤ ਅਤੇ ਸਿੱਖਿਆ ਵਿਭਾਗ ਨਾਲ ਮਿਲ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀਆਂ, ਪੇਂਟਿੰਗ ਮੁਕਾਬਲੇ, ਨੁੱਕੜ ਨਾਟਕ ਆਦਿ ਸਮੇਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਲਈ ਵੀ ਕਿਹਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8