ਨਵਜੋਤ ਸਿੱਧੂ ਨੂੰ ਅਦਾਲਤ ’ਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ
Friday, Oct 21, 2022 - 06:29 PM (IST)
ਜਲੰਧਰ/ਲੁਧਿਆਣਾ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਪੁਲਸ ਨੂੰ ਨਿਰਦੇਸ਼ ਦਿੱਤੇ ਹਨ ਕਿ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਨੂੰ ਅੱਜ ਭ੍ਰਿਸ਼ਟਾਚਾਰ ਨਾਲ ਸਬੰਧਤ ਇਕ ਮਾਮਲੇ ’ਚ ਗਵਾਹ ਤੌਰ ’ਤੇ ਲੁਧਿਆਣਾ ਦੀ ਅਦਾਲਤ ’ਚ ਪੇਸ਼ ਕੀਤਾ ਜਾਣਾ ਹੈ, ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਨਵਜੋਤ ਸਿੱਧੂ, ਜੋ ਕਿ ਪਟਿਆਲਾ ਜੇਲ ’ਚ ਬੰਦ ਹਨ, ਉਨ੍ਹਾਂ ਨੇ ਮੰਗ ਕੀਤੀ ਸੀ ਕਿ ਉਹ ਲੁਧਿਆਣਾ ਅਦਾਲਤ ’ਚ ਤਾਂ ਹੀ ਪੇਸ਼ ਹੋਣਗੇ, ਜੇਕਰ ਉਸ ਨੂੰ ਜ਼ੈੱਡ ਪਲਸ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਨਵਜੋਤ ਸਿੱਧੂ ਦੀ ਇਹ ਮੰਗ ਵਾਇਰਲ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਨਵਜੋਤ ਸਿੰਘ ਸਿੱਧੂ ਨੂੰ ਹਰ ਸੰਭਵ ਸੁਰੱਖਿਆ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਕਈ ਦਿਨਾਂ ਤੋਂ ਲਾਪਤਾ ਸੀ ਜਿਮ ਟ੍ਰੇਨਰ ਕੁੜੀ, ਜਦੋਂ ਘਰ ਜਾ ਕੇ ਇਸ ਹਾਲਤ ’ਚ ਦੇਖਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ
ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਜੇਲ ਭੇਜਿਆ ਗਿਆ ਸੀ, ਉਦੋਂ ਉਨ੍ਹਾਂ ਦੀ ਸੁਰੱਖਿਆ ਨੂੰ ਵਾਪਸ ਲੈ ਲਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਵੀ ਨਵਜੋਤ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਕੋਈ ਜੋਖਮ ਨਹੀਂ ਲੈਣਾ ਚਾਹੁੰਦੇ। ਇਸੇ ਲਈ ਉਨ੍ਹਾਂ ਨੇ ਸੂਬਾ ਪੁਲਸ ਨੂੰ ਉਨ੍ਹਾਂ ਲਈ ਸੁਰੱਖਿਆ ਦਾ ਪੂਰਾ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ।
ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰਿਆ ਵੱਡਾ ਹਾਦਸਾ, ਕਾਰ ਸਵਾਰ ਕੁੜੀ-ਮੁੰਡੇ ਦੀ ਮੌਤ, ਦੇਖੋ ਰੌਂਗਟੇ ਖੜ੍ਹੇ ਕਰਦੀਆਂ ਤਸਵੀਰਾਂ