ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਹੁਕਮ, PSEB ਨੇ ਦੇ ਦਿੱਤੀ ਆਖ਼ਰੀ ਤਾਰੀਖ਼
Tuesday, Mar 12, 2024 - 02:56 PM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਨ੍ਹਾਂ ਸਾਰੇ ਸਕੂਲਾਂ 'ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ 2023-24 ਲਈ 9ਵੀਂ ਅਤੇ 11ਵੀਂ ਜਮਾਤ 'ਚ ਬਾਹਰੀ ਸੂਬਿਆਂ ਜਾਂ ਦੂਜੇ ਬੋਰਡ ਦੇ ਦਾਖ਼ਲ ਕੀਤੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਕਤ ਸਾਰੇ ਹੀ ਸਕੂਲਾਂ ਨੂੰ ਇਹ ਹੁਕਮ ਜਾਰੀ ਕੀਤੇ ਹਨ ਕਿ ਉਹ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਹਰ ਤਰ੍ਹਾਂ ਦੇ ਦਸਤਾਵੇਜ਼ 28 ਮਾਰਚ ਤੱਕ ਸਿੱਖਿਆ ਬੋਰਡ ਕੋਲ ਜਮ੍ਹਾਂ ਕਰਵਾ ਦੇਣ।
ਇਹ ਵੀ ਪੜ੍ਹੋ : ਪ੍ਰੇਮ ਕਹਾਣੀ ਦਾ ਦਰਦਨਾਕ ਅੰਤ, ਲਵ ਮੈਰਿਜ ਕਰਵਾ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਪਾਏ ਭਾਵੁਕ Status
ਅਜਿਹਾ ਨਾ ਕਰਨ ਦੀ ਸੂਰਤ 'ਚ ਅਣਗਹਿਲੀ ਕਰਨ ਵਾਲੇ ਸਕੂਲਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਸਿੱਖਿਆ ਬੋਰਡ ਵੱਲੋਂ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਅਕੈਡਮੀ ਜਾਂ ਕੋਈ ਸਕੂਲ ਵਿਦਿਆਰਥੀਆਂ ਦੇ ਨਿਰਧਾਰਿਤ ਸਮੇਂ ਤੋਂ ਬਾਅਦ ਜਾਅਲੀ ਰਜਿਸਟ੍ਰੇਸ਼ਨ ਦਸਤਾਵੇਜ਼ ਤਿਆਰ ਨਾ ਕਰ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8