ਤਿੰਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

Sunday, Jun 21, 2026 - 10:41 AM (IST)

ਤਿੰਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਨੀਟ-2026 ਦੀ ਪ੍ਰੀਖਿਆ ਲਈ ਬਣਾਏ ਤਿੰਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾਈ ਹੈ। ਇਹ ਹੁਕਮ ਪ੍ਰੀਖਿਆ ਕੇਂਦਰਾਂ ਦੀਆਂ ਸੀਮਾਵਾਂ ’ਤੇ 21 ਜੂਨ 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਅੱਗੇ ਦੱਸਿਆ ਕਿ 21 ਜੂਨ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਐੱਮ. ਆਰ. ਸਰਕਾਰੀ ਕਾਲਜ ਫਾਜ਼ਿਲਕਾ, ਸਕੂਲ ਆਫ ਐਮੀਨਾਂਸ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਅਤੇ ਕੇਂਦਰੀ ਵਿੱਦਿਆਲਿਆ ਫਾਜ਼ਿਲਕਾ (ਰਾਮਪੁਰਾ) ਵਿਖੇ ਕਰਵਾਈ ਜਾਣੀ ਹੈ।

ਉਨ੍ਹਾਂ ਕਿਹਾ ਕਿ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਨੇੜੇ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ/ਰਿਸ਼ਤੇਦਾਰ/ਮਿੱਤਰ ਆਦਿ ਦੇ ਇਕੱਠ ਹੋਣ ਕਰ ਕੇ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜਿਸ ਨੂੰ ਦੇਖਦਿਆਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾਈ ਗਈ ਹੈ। ਇਹ ਹੁਕਮ ਪ੍ਰੀਖਿਆ ਕੇਂਦਰਾਂ ਦੀਆਂ ਸੀਮਾਵਾਂ ’ਤੇ 21 ਜੂਨ ਤੱਕ ਲਾਗੂ ਰਹਿਣਗੇ। ਸਿਰਫ ਸਕੂਲਾਂ ਦੇ ਅਧਿਆਪਕ/ਸਟਾਫ਼ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ’ਤੇ ਇਹ ਹੁਕਮ ਲਾਗੂ ਹੋਵੇਗਾ।


author

Babita

Content Editor

Related News