ਪੰਜਾਬ ''ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ
Wednesday, Jul 09, 2025 - 05:00 PM (IST)

ਨਵਾਂਸ਼ਹਿਰ (ਤ੍ਰਿਪਾਠੀ,ਬ੍ਰਹਮਪੁਰੀ)- ਪੰਜਾਬ ਵਿਚ ਓਵਰਲੋਡਿਡ ਹੈਵੀ ਵਾਹਨ ਚਾਲਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਿਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਿਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ’ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਹੁਣ ਆਦਮਪੁਰ ਏਅਰਪੋਰਟ ਤੋਂ ਹੋਰ ਫਲਾਈਟਾਂ ਹੋਈਆਂ ਸ਼ੁਰੂ
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚੋਂ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡਿਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮਾਂ/ਆਮ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਪਬਲਿਕ ਦੇ ਜਾਨ ਅਤੇ ਮਾਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿਚ ਟ੍ਰੈਫਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਹੁਕਮ ਲਾਗੂ ਕੀਤੇ ਗਏ ਹਨ। ਇਹ ਹੁਕਮ 8 ਜਨਵਰੀ 2026 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਆਇਆ ਹੜ੍ਹ! ਫ਼ੌਜ ਤੇ ਪ੍ਰਸ਼ਾਸਨ ਨੇ ਸਾਂਭਿਆ ਮੋਰਚਾ, DC ਨੇ ਕੀਤੀ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e