ਪੰਜਾਬੀਆਂ ਲਈ ਫਿਰ ਸਖ਼ਤ ਹੁਕਮ ਜਾਰੀ, ਲੱਗ ਗਈਆਂ ਆਹ ਪਾਬੰਦੀਆਂ
Tuesday, Feb 04, 2025 - 11:45 AM (IST)
ਮਾਨਸਾ (ਜੱਸਲ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ 'ਚ ਲੋਕਾਂ ਵੱਲੋਂ ਘਰਾਂ 'ਚ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ 'ਚ ਖੁੱਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ਲਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ 'ਚ ਪ੍ਰੈਗਾਬਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕ੍ਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ 'ਚ ਲਿਆਂਦਾ ਹੈ ਕਿ ਪ੍ਰੈਗਾਬਲਿਨ ਕੰਟੇਨਿੰਗ 300 ਐੱਮ. ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਭਾਖੜਾ ’ਚ ਵਾਹਨ ਡਿੱਗਣ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਟਰੈਕਟਰਾਂ ਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ 'ਚ ਕਿਹਾ ਗਿਆ ਹੈ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਰਾਜ 'ਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ 'ਚ ਟਰੈਕਟਰ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ : 9 ਤਾਰੀਖ਼ ਨੂੰ ਕਾਂਸ਼ੀ ਜਾਣ ਵਾਲੀ ਬੇਗਮਪੁਰਾ ਐਕਸਪ੍ਰੈੱਸ ਬਾਰੇ ਅਹਿਮ ਖ਼ਬਰ, ਸੰਗਤਾਂ ਦੇਣ ਧਿਆਨ
ਡਰੋਨ ਉਡਾਉਣ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਹੁਕਮ 'ਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਸ ਵੱਲੋਂ ਧਿਆਨ 'ਚਲਿਆਂਦਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਾਈ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8