ਨਸ਼ਿਆਂ ਦੇ ਕਹਿਰ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਹੋਈ ਸਖ਼ਤ, ਮੁੱਖ ਮੰਤਰੀ ਨੇ ਚੁੱਕਿਆ ਵੱਡਾ ਕਦਮ
Monday, May 09, 2022 - 08:45 PM (IST)
ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਨੂੰ ਠੱਲ੍ਹਣ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਪੁਲਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਤੋਂ ਹਰ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਪੀੜਤ ਹਨ, ਦੋਸ਼ੀ ਨਹੀਂ। ਨਸ਼ਿਆਂ ਦੀ ਚੇਨ ਤੋੜਨ ਲਈ ਪਹਿਲਾਂ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾਵੇਗਾ ਅਤੇ ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਮੁੱਖ ਮੰਤਰੀ ਨੇ ਸਾਡਾ ਖੁਆਬ-ਨਸ਼ਾ ਮੁਕਤ ਪੰਜਾਬ ਦਾ ਨਾਅਰਾ ਵੀ ਦਿੱਤਾ।
ਇਹ ਵੀ ਪੜ੍ਹੋ: ਭਲਕੇ ਹੋਵੇਗੀ CM ਮਾਨ ਨਾਲ ਪ੍ਰਿੰਸੀਪਲ ਅਤੇ ਡੀ. ਈ. ਓਜ਼ ਦੀ ਬੈਠਕ, ਸਰਕਾਰ ਕਰਨ ਜਾ ਰਹੀ ਹੈ ਇਹ ਪ੍ਰਬੰਧ
ਜ਼ਿਕਰਯੋਗ ਹੈ ਕਿ ਪੰਜਾਬ 'ਚ ਲਗਾਤਾਰ ਨਸ਼ਿਆਂ ਕਾਰਨ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।ਪੰਜਾਬ ਸਰਕਾਰ 'ਤੇ ਨਸ਼ਿਆਂ ਦੇ ਮਾਮਲੇ 'ਚ ਸਖ਼ਤੀ ਵਰਤਣ ਦਾ ਦਬਾਅ ਲਗਾਤਾਰ ਵਧ ਰਿਹਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਅਤੇ ਨਸ਼ਿਆਂ ਦੇ ਮਾਮਲੇ 'ਚ ਬਿਨਾਂ ਕਿਸੇ ਦਬਾਅ ਦੇ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਚਰਚਾ ਦਾ ਵਿਸ਼ਾ ਬਣਿਆ ਜਲੰਧਰ ਦੇ ਥਾਣੇ 'ਚ ਹੋਇਆ ਵਿਆਹ, ਪੁਲਸ ਵਾਲੇ ਬਣੇ ਗਵਾਹ
ਮੁੱਖ ਮੰਤਰੀ ਮਾਨ ਦੇ ਫ਼ੈਸਲੇ ਤੋਂ ਬਾਅਦ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ 'ਚੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸ਼ਹਿ ਨਹੀਂ ਮਿਲੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੂਰੀ ਸ਼ਿੱਦਤ ਨਾਲ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਇਸ ਸਮੱਸਿਆ ਦਾ ਹੱਲ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ