ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ ਕਾਰਵਾਈ ਦੇ ਹੁਕਮ

Saturday, Oct 03, 2026 - 12:40 PM (IST)

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ ਕਾਰਵਾਈ ਦੇ ਹੁਕਮ

ਅੰਮ੍ਰਿਤਸਰ (ਦਲਜੀਤ)–ਜ਼ਿਲੇ ਦੀ ਸਿਹਤ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਨਵ-ਨਿਯੁਕਤ ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਅਹੁਦਾ ਸੰਭਾਲਦਿਆਂ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਡਾ. ਧਵਨ ਨੇ ਸਪੱਸ਼ਟ ਕੀਤਾ ਹੈ ਕਿ ਹਰ ਮੁਲਾਜ਼ਮ ਨਿਰਧਾਰਤ ਸਮੇਂ ’ਤੇ ਆਪਣੀ ਡਿਊਟੀ ’ਤੇ ਹਾਜ਼ਰ ਹੋਵੇ ਅਤੇ ਡਿਊਟੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਰੋਜ਼ਾਨਾ ਆਪਣੇ ਅਧੀਨ ਆਉਂਦੇ ਮੁਲਾਜ਼ਮਾਂ ਦੀ ਹਾਜ਼ਰੀ ਸਰਕਾਰੀ ਰਜਿਸਟਰ ’ਚ ਚੈੱਕ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ

ਡਾ. ਭਾਰਤੀ ਧਵਨ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਆਉਣ ਵਾਲੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ

ਹਰ ਮੁਲਾਜ਼ਮ ਦੀ ਹਾਜ਼ਰੀ ’ਤੇ ਰਹੇਗੀ ਨਜ਼ਰ

ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਰੋਜ਼ਾਨਾ ਹਾਜ਼ਰੀ ਦੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਨਿਰਧਾਰਿਤ ਸਮੇਂ ’ਤੇ ਡਿਊਟੀ ’ਤੇ ਪਹੁੰਚਣਾ ਯਕੀਨੀ ਬਣਾਉਣਾ ਹੋਵੇਗਾ। ਜੇਕਰ ਕੋਈ ਮੁਲਾਜ਼ਮ ਆਪਣੀ ਡਿਊਟੀ ਪ੍ਰਤੀ ਲਾਪ੍ਰਵਾਹੀ ਵਰਤਦਾ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਸਖ਼ਤੀ ਨਾਲ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ-ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਸਰਕਾਰੀ ਹਸਪਤਾਲਾਂ ਦੀ ਹੋਵੇਗੀ ਅਚਨਚੇਤ ਚੈਕਿੰਗ

ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਖ਼ੁਦ ਸਮੇਂ-ਸਮੇਂ ’ਤੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ ਕਰਨਗੇ। ਇਸ ਦੌਰਾਨ ਜਿੱਥੇ ਸਟਾਫ਼ ਦੀ ਹਾਜ਼ਰੀ ਅਤੇ ਡਿਊਟੀ ਪ੍ਰਬੰਧਾਂ ਦੀ ਜਾਂਚ ਕੀਤੀ ਜਾਵੇਗੀ, ਉਥੇ ਹਸਪਤਾਲਾਂ ’ਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਉਨ੍ਹਾਂ ਤੋਂ ਸਿੱਧੀ ਪ੍ਰਤੀਕਿਰਿਆ ਵੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਤੋਂ ਮਿਲਣ ਵਾਲੀ ਪ੍ਰਤੀਕਿਰਿਆ ਦੇ ਆਧਾਰ ’ਤੇ ਸਿਹਤ ਸੇਵਾਵਾਂ ’ਚ ਜਿੱਥੇ ਵੀ ਸੁਧਾਰ ਦੀ ਲੋੜ ਹੋਵੇਗੀ, ਉਸ ਨੂੰ ਪਹਿਲ ਦੇ ਆਧਾਰ ’ਤੇ ਦੂਰ ਕਰਨ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਆਪਣੇ-ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦੀ ਕਾਰਗੁਜ਼ਾਰੀ ’ਤੇ ਲਗਾਤਾਰ ਨਜ਼ਰ ਰੱਖਣ।

ਨਰਸਿੰਗ ਐਸੋਸੀਏਸ਼ਨ ਵੱਲੋਂ ਡਾ. ਧਵਨ ਦਾ ਸਨਮਾਨ

ਇਸ ਦੌਰਾਨ ਸਿਹਤ ਵਿਭਾਗ ਦੀ ਸਟਾਫ਼ ਨਰਸਿੰਗ ਐਸੋਸੀਏਸ਼ਨ ਦੀ ਪ੍ਰਧਾਨ ਮੈਡਮ ਕਮਲਪ੍ਰੀਤ ਕੌਰ ਅਤੇ ਹੋਰ ਮੈਂਬਰਾਂ ਵੱਲੋਂ ਅਹੁਦਾ ਸੰਭਾਲਣ ’ਤੇ ਸਿਵਲ ਸਰਜਨ ਡਾ. ਭਾਰਤੀ ਧਵਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਿਹਤ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਐਸੋਸੀਏਸ਼ਨ ਦੀ ਪ੍ਰਧਾਨ ਮੈਡਮ ਕਮਲਪ੍ਰੀਤ ਕੌਰ ਨੇ ਕਿਹਾ ਕਿ ਜਥੇਬੰਦੀ ਹਮੇਸ਼ਾ ਪੂਰੀ ਲਗਨ ਅਤੇ ਮਿਹਨਤ ਨਾਲ ਮਰੀਜ਼ਾਂ ਦੇ ਹੱਕਾਂ ਲਈ ਕੰਮ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਭਾਰਤੀ ਧਵਨ ਇੱਕ ਇਮਾਨਦਾਰ ਅਤੇ ਮਿਹਨਤੀ ਅਧਿਕਾਰੀ ਹਨ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਜ਼ਿਲੇ ’ਚ ਸਰਕਾਰੀ ਪੱਧਰ ’ਤੇ ਮਰੀਜ਼ਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਹੋਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News