ਖੇਤੀਬਾੜੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸਖ਼ਤ ਆਦੇਸ਼ ਜਾਰੀ

10/11/2023 4:51:49 PM

ਸੰਗਰੂਰ (ਵਿਵੇਕ ਸਿੰਧਵਾਨੀ, ਸਿੰਗਲਾ, ਯਾਦਵਿੰਦਰ) : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਖੇਤੀਬਾੜੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਸਦੇ ਖੇਤ ਜਾਂ ਜ਼ਮੀਨ ’ਚ ਪਰਾਲੀ, ਨਾੜ ਜਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਜੋਰਵਾਲ ਨੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਪਾਕਿ ਨਾਲ ਜੁੜੀਆਂ ਤਾਰਾਂ, ਸਿਟ ਦੀ ਰਿਪੋਰਟ ਨੇ ਖੋਲ੍ਹੇ ਰਾਜ਼

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਇਹ ਜ਼ਰੂਰੀ ਹੈ ਕਿ ਜ਼ਿਲ੍ਹਾ ਸੰਗਰੂਰ ’ਚ ਝੋਨੇ ਦੀ ਪਰਾਲੀ ਜਾਂ ਕਣਕ ਦੇ ਨਾੜ ਸਾੜਨ ਦੀ ਸਮੱਸਿਆ ਨੂੰ ਰੋਕਣ, ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ, ਹਵਾ ਦੀ ਗੁਣਵੱਤਾ ’ਚ ਸੁਧਾਰ ਲਿਆਉਣ, ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਕਰ ਕੇ ਜੈਵਿਕ ਪਦਾਰਥਾਂ ਦੇ ਵੱਡੇ ਪੱਧਰ ’ਤੇ ਹੁੰਦੇ ਨੁਕਸਾਨ ਨੂੰ ਰੋਕਣ ਲਈ ਹਰੇਕ ਸਰਕਾਰੀ ਵਿਭਾਗ, ਬੋਰਡ, ਕਾਰਪੋਰੇਸ਼ਨ ਅਤੇ ਖ਼ੁਦ ਮੁਖਤਿਆਰ ਅਦਾਰਿਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਪਹਿਲਾਂ 17 ਸਾਲਾ ਮੁਟਿਆਰ ਦੀ ਬਣਾਈ ਅਸ਼ਲੀਲ ਵੀਡੀਓ, ਫਿਰ ਕੀਤਾ ਇਕ ਹੋਰ ਘਿਨੌਣਾ ਕਾਰਾ

ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਜਾਂ ਸਾਇੰਸ, ਤਕਨਾਲੋਜੀ ਤੇ ਵਾਤਾਵਰਣ ਵਿਭਾਗ ਦੇ ਹੁਕਮਾਂ ਦੀ ਉਲੰਘਣਾ ’ਚ ਜੇਕਰ ਕਿਤੇ ਪਰਾਲੀ, ਨਾੜ ਜਾਂ ਫ਼ਸਲ ਦੀ ਰਹਿੰਦ-ਖੂੰਹਦ ਸਾੜੀ ਜਾ ਰਹੀ ਹੋਵੇ ਤਾਂ ਕਰਮਚਾਰੀ ਸਬੰਧਤ ਅਥਾਰਟੀਆਂ ਦੇ ਧਿਆਨ ’ਚ ਇਹ ਮਾਮਲਾ ਲਿਆਉਣ ਤਾਂ ਜੋ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋ : ਨਾਭਾ ਵਿਖੇ ਮੂੰਹ ਕਾਲਾ ਕਰ ਤੇ ਜੁੱਤੀਆਂ ਦਾ ਹਾਰ ਪਾ ਕੇ ਸ਼ਰੇਆਮ ਵਿਅਕਤੀ ਦਾ ਕੱਢਿਆ ਜਲੂਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News