ਹਸਪਤਾਲਾਂ ਲਈ ਸਖ਼ਤ ਹੁਕਮ ਜਾਰੀ, ਸਿੱਧਾ ਮਰੀਜ਼ਾਂ ਕੋਲ ਪੁੱਜੇ ਪੰਜਾਬ ਦੇ ਸਿਹਤ ਮੰਤਰੀ

Tuesday, Jun 24, 2025 - 09:49 AM (IST)

ਹਸਪਤਾਲਾਂ ਲਈ ਸਖ਼ਤ ਹੁਕਮ ਜਾਰੀ, ਸਿੱਧਾ ਮਰੀਜ਼ਾਂ ਕੋਲ ਪੁੱਜੇ ਪੰਜਾਬ ਦੇ ਸਿਹਤ ਮੰਤਰੀ

ਲੁਧਿਆਣਾ (ਸਹਿਗਲ, ਡੇਵਿਨ) : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ਦੀ ਗੰਭੀਰ ਨੋਟਿਸ ਲੈਂਦੇ ਹੋਏ ਤੁਰੰਤ ਪੁਲਸ ਅਧਿਕਾਰੀਆਂ ਨੂੰ ਕਸੂਰਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਜਨਤਕ ਸਿਹਤ ਸੰਸਥਾਵਾਂ 'ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਚੌਕੰਨੇ ਰਹਿਣ ਦੀ ਸਲਾਹ! ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ...

ਸਿਹਤ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਸਿਹਤ ਸੰਰਚਨਾ ਨੂੰ ਬਿਹਤਰ ਬਣਾਉਣ ਅਤੇ ਹਰ ਕਿਸੇ ਲਈ ਗੁਣਵੱਤਾਪੂਰਕ ਇਲਾਜ ਯਕੀਨੀ ਕਰਨ ਲਈ ਵਚਨਬੱਧ ਹੈ। ਭ੍ਰਿਸ਼ਟਾਚਾਰ ਨੂੰ ਲੈ ਕੇ ਸਖ਼ਤ ਸੁਨੇਹਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਕੰਮ ਲਈ ਰਿਸ਼ਵਤ ਲੈਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਹਸਪਤਾਲ ਸਟਾਫ਼ ਨੂੰ ਈਮਾਨਦਾਰੀ ਨਾਲ ਆਪਣਾ ਫਰਜ਼ ਨਿਭਾਉਣ ਦੀ ਨਸੀਹਤ ਦਿੱਤੀ ਅਤੇ ਯਾਦ ਦਿਵਾਇਆ ਕਿ ਇਹ ਤੁਹਾਡਾ ਹਸਪਤਾਲ ਹੈ ਅਤੇ ਤੁਹਾਡੀ ਜ਼ਿੰਮੇਵਾਰੀ ਹੈ ਕਿ ਤੁਸੀਂ ਇਸ ਨੂੰ ਈਮਾਨਦਾਰੀ ਅਤੇ ਨਿਸ਼ਠਾ ਨਾਲ ਚਲਾਓ।

ਇਹ ਵੀ ਪੜ੍ਹੋ : ਪੰਜਾਬ ਤੋਂ ਸ਼ਰਮਨਾਕ ਘਟਨਾ, ਮਹਿਲਾ ਮੁਲਾਜ਼ਮਾਂ ਸਾਹਮਣੇ ਹੀ ਬੰਦਿਆਂ ਨੇ ਕੱਪੜੇ ਉਤਾਰ ਕੇ...

ਕੋਵਿਡ-19 ਸਬੰਧੀ ਚਿੰਤਾਵਾਂ ’ਤੇ ਗੱਲ ਕਰਦਿਆਂ ਮੰਤਰੀ ਨੇ ਦੱਸਿਆ ਕਿ ਹਾਲਾਤ ਪੂਰੀ ਤਰ੍ਹਾਂ ਕੰਟਰੋਲ ਹੇਠ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਭੀੜ-ਭਾੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣ ਅਤੇ ਸਫ਼ਾਈ ਬਰਕਰਾਰ ਰੱਖਣ ਵਰਗੀਆਂ ਕੋਵਿਡ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਡੇਂਗੂ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਮੱਛਰਾਂ ਦੀ ਬ੍ਰੀਡਿੰਗ ਰੋਕਣ ਲਈ ਜਾਂਚ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News