ਪੰਜਾਬ ਪੁਲਸ ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਲਈ ਜਾਰੀ ਹੋਏ ਸਖ਼ਤ ਹੁਕਮ, ਜੇ ਨਾ ਮੰਨੇ ਤਾਂ ਨਹੀਂ ਲੱਗੇਗਾ ਇੰਕਰੀਮੈਂਟ
Thursday, Jul 25, 2024 - 06:37 PM (IST)
ਚੰਡੀਗੜ੍ਹ : ਹੁਣ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲੇ ਲੋਕਾਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼. ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪੁਲਸ ਦੇ ਸਾਈਬਰ ਕ੍ਰਾਈਮ ਵਿੰਗ ਨੂੰ ਹਦਾਇਤ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ 'ਤੇ ਹਥਿਆਰਾਂ ਸਮੇਤ ਆਪਣੀਆਂ ਤਸਵੀਰਾਂ ਅਪਲੋਡ ਕਰਨ ਵਾਲਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਅਜਿਹੇ ਲੋਕਾਂ ਵਿਰੁੱਧ ਤੁਰੰਤ ਐੱਸ.ਐੱਸ.ਪੀ ਨੂੰ ਰਿਪੋਰਟ ਕੀਤੀ ਜਾਵੇ ਤਾਂ ਜੋ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਪਟਿਆਲਾ 'ਤੇ ਮੰਡਰਾਇਆ ਵੱਡਾ ਖ਼ਤਰਾ, 19 ਇਲਾਕਿਆਂ ਵਿਚ ਐਮਰਜੈਂਸੀ ਐਲਾਨੀ
ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਜਾਂ ਆਪਣੀਆਂ ਰੀਲਾਂ ਅਪਲੋਡ ਕਰਨ ਵਾਲੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡੀ. ਜੀ. ਪੀ. ਦਫ਼ਤਰ ਅਜਿਹੇ ਪੁਲਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਹੈ ਜੋ ਪੁਲਸ ਦੀ ਵਰਦੀ ਵਿਚ ਰੋਜ਼ਾਨਾ ਰੀਲਾਂ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਦੇ ਰਹਿੰਦੇ ਹਨ। ਇਸ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੇ ਸਾਰੇ ਪੁਲਸ ਮੁਲਾਜ਼ਮਾਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਅਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਡਿਲੀਟ ਕਰਨ ਲਈ ਕਿਹਾ ਹੈ। ਅਜਿਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਵਲੋਂ ਸਪੱਸ਼ਟੀਕਰਨ ਦੇਣ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਦਾ ਆਇਆ ਬਿਆਨ
ਉਨ੍ਹਾਂ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਜੋ ਡੀ. ਜੀ. ਪੀ. ਦਫ਼ਤਰ ਜਾਂ ਆਪਣੇ ਸੀਨੀਅਰਾਂ ਵੱਲੋਂ ਜਾਰੀ ਹਦਾਇਤਾਂ ਦੀ ਵਾਰ-ਵਾਰ ਉਲੰਘਣਾ ਕਰਦੇ ਹਨ। ਅਜਿਹੇ ਮੁਲਾਜ਼ਮਾਂ ਦਾ ਇੰਕਰੀਮੈਂਟ ਵੀ ਰੋਕਿਆ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਸੂਬੇ ਵਿਚ 88,000 ਪੁਲਸ ਫੋਰਸ ਹੈ। ਇਸ ਵਿਚ ਡੀ. ਐੱਸ. ਪੀ-ਇੰਸਪੈਕਟਰ ਰੈਂਕ ਤੱਕ 80,000 ਤੋਂ ਵੱਧ ਪੁਲਸ ਮੁਲਾਜ਼ਮ ਹਨ।
ਇਹ ਵੀ ਪੜ੍ਹੋ : ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਿੱਧੀ ਖਾਤਿਆਂ 'ਚ ਆਵੇਗੀ ਸਬਸਿਡੀ, ਅਰਜ਼ੀਆਂ ਮੰਗੀਆਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8